Site icon TheUnmute.com

ਹਰਿਆਣਾ ਦੇ 22 ਜ਼ਿਲ੍ਹਿਆਂ ‘ਚ ਠੰਡ ਦਾ ਕਹਿਰ, ਸ਼ਿਮਲਾ ਤੋਂ ਵੀ ਵੱਧ ਠੰਡਾ ਰਿਹਾ ਹਿਸਾਰ

Cold

ਚੰਡੀਗੜ੍ਹ, 05 ਦਸੰਬਰ 2024: ਹਰਿਆਣਾ ਸਮੇਤ ਉੱਤਰੀ ਭਾਰਤ ਦੇ ਚੰਡੀਗੜ੍ਹ ਅਤੇ ਪੰਜਾਬ ‘ਚ ਠੰਢ (Cold) ਆਪਣੇ ਸਿਖਰਾਂ ‘ਤੇ ਪਹੁੰਚ ਗਈ ਹੈ। ਹਰਿਆਣਾ ‘ਚ ਠੰਢ ਦਾ ਇਹ ਹਾਲ ਹੈ ਕਿ ਸਾਰੇ 22 ਜ਼ਿਲ੍ਹਿਆਂ ‘ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। 24 ਘੰਟਿਆਂ ਵਿੱਚ ਹਿਸਾਰ ਦੀ ਰਾਤ ਸ਼ਿਮਲਾ ਨਾਲੋਂ ਵੀ ਠੰਢੀ ਰਹੀ। ਇੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਸੂਬੇ ਦੇ 6 ਤੋਂ ਵੱਧ ਜ਼ਿਲ੍ਹਿਆਂ ਵਿੱਚ ਠੰਢ (Cold) ਦੇ ਦਿਨ ਅਤੇ ਕੜਾਕੇ ਦੀ ਠੰਢ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹਿੰਦੀ ਹੈ। ਸਵੇਰੇ ਅਤੇ ਰਾਤ ਨੂੰ 50 ਮੀਟਰ ਤੱਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ।

ਹਰਿਆਣਾ ਦੇ ਮੌਸਮ ਮਾਹਰਾਂ ਦਾ ਕਹਿਣਾ ਹੈ ਕਿ 8 ਜਨਵਰੀ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 9 ਜਨਵਰੀ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਮੌਸਮ ਫਿਰ ਖੁਸ਼ਕ ਹੋ ਜਾਵੇਗਾ। ਹਰਿਆਣਾ ‘ਚ ਮੌਸਮ ਵਿਭਾਗ ਨੇ ਕੜਾਕੇ ਦੀ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹਿੰਦੀ ਹੈ। ਸਵੇਰੇ ਅਤੇ ਰਾਤ ਨੂੰ 50 ਮੀਟਰ ਤੱਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ।

Exit mobile version