Cold weather

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਹੋਰ ਵਧੇਗੀ ਠੰਡ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਚੰਡੀਗੜ੍ਹ 26 ਦਸੰਬਰ 2022: ਸੋਮਵਾਰ ਸਵੇਰੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਉੱਤਰੀ ਭਾਰਤ ਸਮੇਤ ਦੇਸ਼ ਦੀਆਂ ਕਈ ਥਾਵਾਂ ‘ਤੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਉੱਤਰੀ ਭਾਰਤ ਵਿੱਚ ਸੀਤ ਲਹਿਰ ਬਾਰੇ ਆਈਐਮਡੀ-ਦਿੱਲੀ ਦੇ ਵਿਗਿਆਨੀ ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ, ਹਰਿਆਣਾ ਵਿੱਚ ਅਗਲੇ 2-3 ਦਿਨਾਂ ਤੱਕ ਸੀਤ ਲਹਿਰ ਦੀ ਸਥਿਤੀ ਜਾਰੀ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਯੂਪੀ ਵਿੱਚ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।

ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਸੀਤ ਲਹਿਰ ਦੇ ਵਿਚਕਾਰ ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦੋਂ ਕਿ ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।

ਸੰਘਣੀ ਧੁੰਦ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੇ ਕੁਝ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਕਈ ਖੇਤਰਾਂ ਵਿੱਚ ਵਿਜ਼ੀਬਿਲਿਟੀ ਘਟ ਰਹੀ ਹੈ । ਆਈਐਮਡੀ ਦੇ ਅਨੁਸਾਰ, ‘ਮੁਰਾਦਾਬਾਦ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ ਜਦਕਿ ਅੱਜ ਸੰਘਣੀ ਧੁੰਦ ਛਾਈ ਰਹੇਗੀ। ਆਈਐਮਡੀ ਨੇ ਪੂਰੇ ਹਫ਼ਤੇ ਲਈ ਧੁੰਦ ਦੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ।

Scroll to Top