11 ਅਗਸਤ 2025: ਸੋਮਵਾਰ ਸਵੇਰੇ ਪੰਜਾਬ ਦੇ ਪਠਾਨਕੋਟ-ਜਲੰਧਰ (pathankot) ਰਾਸ਼ਟਰੀ ਰਾਜਮਾਰਗ ‘ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ ਦਮਤਲ ਦੀਆਂ ਪਹਾੜੀਆਂ ਵਿੱਚ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਇੱਕ ਵੱਡਾ ਪੱਥਰ ਡਿੱਗ ਗਿਆ। ਇਸ ਦੌਰਾਨ ਉੱਥੋਂ ਲੰਘ ਰਹੀ ਇੱਕ ਸਕੂਲ ਬੱਸ ਅਤੇ ਇੱਕ ਮੋਟਰਸਾਈਕਲ ਉਸ ਪੱਥਰ ਨਾਲ ਟਕਰਾ ਗਏ। ਇਸ ਘਟਨਾ ਵਿੱਚ ਬਾਈਕ ਸਵਾਰ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਨਾਲ ਹੀ ਬੱਸ ਵਿੱਚ ਸਵਾਰ ਸਾਰੇ ਲੋਕ ਅਤੇ ਬੱਚੇ ਸੁਰੱਖਿਅਤ ਹਨ।
ਟੱਕਰ ਤੋਂ ਬਾਅਦ ਸਕੂਲ ਬੱਸ (school bus) ਹਾਈਵੇਅ ਦੇ ਡਿਵਾਈਡਰ ‘ਤੇ ਚੜ੍ਹ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਹਾਲਾਂਕਿ, ਖੁਸ਼ਕਿਸਮਤੀ ਨਾਲ ਸਾਰੇ ਬੱਚੇ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਇਸ ਦੇ ਨਾਲ ਹੀ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਆਵਾਜਾਈ ਪ੍ਰਭਾਵਿਤ ਨਹੀਂ ਹੋਈ, ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਅਲਰਟ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਬੱਚਿਆਂ ਨੂੰ ਦੂਜੀ ਬੱਸ ਵਿੱਚ ਸੁਰੱਖਿਅਤ ਬਿਠਾ ਕੇ ਉਨ੍ਹਾਂ ਦੇ ਸਕੂਲ ਭੇਜ ਦਿੱਤਾ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ, ਪਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਸਥਿਤੀ ਜਲਦੀ ਹੀ ਆਮ ਵਾਂਗ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਹਾੜੀ ਖੇਤਰ ਵਿੱਚ ਮੀਂਹ ਅਤੇ ਢਿੱਲੀ ਮਿੱਟੀ ਕਾਰਨ ਅਜਿਹੇ ਜ਼ਮੀਨ ਖਿਸਕਣ ਦੇ ਮਾਮਲੇ ਅਕਸਰ ਵਾਪਰਦੇ ਰਹਿੰਦੇ ਹਨ, ਜਿਸ ਕਾਰਨ ਸੜਕ ਤੋਂ ਲੰਘਣ ਵਾਲੇ ਵਾਹਨਾਂ ਲਈ ਖ਼ਤਰਾ ਪੈਦਾ ਹੁੰਦਾ ਹੈ।
Read More: ਗੋਰਾਇਆ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੋਸਤਾਂ ਦੀ ਮੌ.ਤ