3 ਅਪ੍ਰੈਲ 2025: ਪੰਜਾਬ ਅਤੇ ਹਰਿਆਣਾ ਹਾਈਕੋਰਟ (punjab and haryana highcourt) ਨੇ ਪਟਿਆਲਾ ‘ਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਪੰਜਾਬ ਪੁਲਿਸ (punjab police) ਦੀ ਕੁੱਟਮਾਰ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ (investigation team) ਬਣਾਈ ਜਾਵੇਗੀ। ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਵੀ ਅਧਿਕਾਰੀ ਸ਼ਾਮਿਲ ਨਹੀਂ ਹੋਵੇਗਾ। ਹਾਲਾਂਕਿ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ।
ਭਾਵੇਂ ਪੰਜਾਬ ਪੁਲਿਸ (punjab police) ਨੇ ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਅਤੇ ਬਿਆਨ ਵੀ ਦਰਜ ਕੀਤੇ ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਬਾਠ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।
ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ (jaswinder kaur bath) ਨੇ ਇਕ ਵਿਅਕਤੀ ਨੂੰ ਫੜ ਲਿਆ। ਉਸ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦਾ ਪਤਾ ਲਗਾ ਰਿਹਾ ਸੀ। ਉਹ ਵਟਸਐਪ ਰਾਹੀਂ ਕਿਸੇ ਨੂੰ ਆਪਣੀ ਹਰਕਤਾਂ ਦੀ ਪਲ-ਪਲ ਜਾਣਕਾਰੀ ਅਤੇ ਫੋਟੋਆਂ ਭੇਜ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਦੱਸ ਦਈਏ ਕਿ 13-14 ਮਾਰਚ ਦੀ ਰਾਤ ਨੂੰ ਪਟਿਆਲਾ (patiala) ਵਿੱਚ ਫੌਜ ਦੇ ਇੱਕ ਕਰਨਲ ਦੀ ਕੁੱਟਮਾਰ ਕੀਤੀ ਗਈ ਸੀ। ਫਿਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਇਹ ਮਾਮਲਾ ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ 9 ਦਿਨਾਂ ਬਾਅਦ ਪੁਲਿਸ ਨੇ ਨਾਮ ਲੈ ਕੇ ਐਫਆਈਆਰ ਦਰਜ ਕਰਕੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ ਪਰ ਪੰਜਾਬ ਪੁਲਿਸ ਆਪਣੇ ਹੀ ਦੋਸ਼ੀ ਮੁਲਾਜ਼ਮਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।
Read More: ਵਿਸ਼ੇਸ਼ ਜਾਂਚ ਟੀਮ ਪਹੁੰਚੀ ਪਟਿਆਲਾ, ਮੌਕੇ ਦਾ ਲਿਆ ਜਾਇਜ਼ਾ