July 7, 2024 2:23 am
Colonel Manpreet Singh

ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ‘ਚ ਦਿੱਤੀ ਜਾਵੇਗੀ ਅੰਤਿਮ ਵਿਧਾਈ

ਚੰਡੀਗੜ੍ਹ, 15 ਸਤੰਬਰ 2023: ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ 12 ਵਜੇ ਉਸਦੇ ਜੱਦੀ ਪਿੰਡ ਪਹੁੰਚੇਗੀ | ਸ਼ਹੀਦ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਕੇਂਦਰੀ ਮਾਰਗ ਰਾਹੀਂ ਚੰਡੀ ਮੰਦਰ ਛਾਉਣੀ ਤੋਂ ਪੀਜੀਆਈ ਰਾਹੀਂ ਨਿਊ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗੀ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਮੁਕਾਬਲੇ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੇ ਬਹਾਦਰੀ ਦੀ ਮਿਸਾਲ ਹਨ। ਕਰਨਲ ਮਨਪ੍ਰੀਤ ਨੂੰ ਦੋ ਸਾਲ ਪਹਿਲਾਂ ਆਰਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਮਨਪ੍ਰੀਤ ਸਾਲ 2003 ਵਿੱਚ ਫੌਜ ਵਿੱਚ ਲੈਫਟੀਨੈਂਟ ਕਰਨਲ ਬਣਿਆ। ਸਾਲ 2005 ਵਿੱਚ ਉਨ੍ਹਾਂ ਨੂੰ ਕਰਨਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ। ਇਸ ਤੋਂ ਬਾਅਦ ਉਸ ਨੇ ਦੇਸ਼ ਦੇ ਦੁਸ਼ਮਣਾਂ ਨੂੰ ਮਾਰਨ ਲਈ ਭਾਰਤੀ ਫੌਜ ਦੇ ਕਈ ਆਪਰੇਸ਼ਨਾਂ ਦੀ ਅਗਵਾਈ ਕੀਤੀ। ਛੋਟੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਕਰਨਲ ਮਨਪ੍ਰੀਤ ਸਿੰਘ (Colonel Manpreet Singh) 2019 ਤੋਂ 2021 ਤੱਕ ਫੌਜ ਵਿੱਚ ਸੈਕਿੰਡ ਇਨ ਕਮਾਂਡ ਵਜੋਂ ਤਾਇਨਾਤ ਸਨ। ਬਾਅਦ ਵਿੱਚ ਉਸਨੇ ਕਮਾਂਡਿੰਗ ਅਫਸਰ ਵਜੋਂ ਕੰਮ ਕੀਤਾ।

ਕਰਨਲ ਮਨਪ੍ਰੀਤ ਸਿੰਘ ਆਪਣਾ ਹੱਸਦਾ ਵੱਸਦਾ ਘਰ ਛੱਡ ਕੇ ਦੇਸ਼ ਤੋਂ ਜਾਨ ਵਾਰ ਗਿਆ। ਕਰਨਲ ਦੇ ਪਿੱਛੇ ਉਸ ਦੀ ਪਤਨੀ, 7 ਸਾਲ ਦਾ ਬੇਟਾ ਕਬੀਰ ਸਿੰਘ ਅਤੇ ਢਾਈ ਸਾਲ ਦੀ ਬੇਟੀ ਬਾਣੀ ਹੈ। ਮਨਪ੍ਰੀਤ ਸਿੰਘ ਦੇ ਭਰਾ ਦਾ ਨਾਮ ਸੰਦੀਪ ਸਿੰਘ ਅਤੇ ਭੈਣ ਦਾ ਨਾਂ ਸੰਦੀਪ ਕੌਰ ਹੈ ਦੋਵੇਂ ਮਨਪ੍ਰੀਤ ਤੋਂ ਛੋਟੇ ਹਨ। ਪਰਿਵਾਰ ਨੇ ਕਿਹਾ ਕਿ ਸਾਨੂੰ ਆਪਣੇ ਪੁੱਤਰ ‘ਤੇ ਮਾਨ ਹੈ ਜੋ ਦੇਸ਼ ਦੇ ਲਈ ਕੁਰਬਾਨ ਹੋਇਆ ਹੈ। ਸ਼ਹੀਦ ਦੀ ਮਾਤਾ ਮਨਜੀਤ ਕੌਰ ਜਿਨ੍ਹਾਂ ਦੀ ਉਮਰ 68 ਸਾਲ ਦੇ ਕਰੀਬ ਹੈ। ਉਹ ਆਪਣੇ ਛੋਟੇ ਪੁੱਤਰ ਸੰਦੀਪ ਸਿੰਘ ਨਾਲ ਪਿੰਡ ਵਿੱਚ ਰਹਿੰਦੀ ਹੈ