14 ਜੁਲਾਈ 2025: ਪੰਜਾਬ ਦੇ ਪਟਿਆਲਾ (patiala) ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹੋਏ ਹਮਲੇ ਦਾ ਮਾਮਲਾ ਮੁੜ ਤੋਂ ਗਰਮਾਉਣ ਲੱਗ ਗਿਆ ਹੈ, ਦੱਸ ਦੇਈਏ ਕਿ ਇਹ ਮਾਮਲਾ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਰਨਲ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਫਿਰ ਉਠਾਈ ਹੈ।
ਦੱਸ ਦੇਈਏ ਕਿ ਉਨ੍ਹਾਂ ਦਾ ਦੋਸ਼ ਹੈ ਕਿ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਅਦਾਲਤ ਨੇ ਪੰਜਾਬ ਸਰਕਾਰ (punjab goverment) ਅਤੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਨੂੰ ਤੈਅ ਕੀਤੀ ਗਈ ਹੈ।
ਹਾਈ ਕੋਰਟ ਨੇ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਸੀ
ਉਥੇ ਹੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਮਾਮਲਾ ਮਾਰਚ ਦੇ ਮਹੀਨੇ ਵਿੱਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ।
ਇਸ ਦੇ ਨਾਲ ਹੀ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ। ਇਸ ਦੌਰਾਨ ਕਰਨਲ ਬਾਠ ਦੀ ਪਤਨੀ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ।
ਅਦਾਲਤ ਨੇ ਸਾਰੇ ਤੱਥਾਂ ਦੀ ਜਾਂਚ ਕੀਤੀ ਸੀ। ਇਸ ਤੋਂ ਬਾਅਦ, ਕੇਸ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ। ਨਾਲ ਹੀ ਇਸ ਮਾਮਲੇ ਦੀ ਜਾਂਚ ਅਗਸਤ ਮਹੀਨੇ ਤੱਕ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਹਾਲਾਂਕਿ, ਲਗਭਗ ਇੱਕ ਮਹੀਨਾ ਪਹਿਲਾਂ, ਕਰਨਲ ਦੀ ਪਤਨੀ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕੀਤੀ ਸੀ।
Read More: ਵਿਸ਼ੇਸ਼ ਜਾਂਚ ਟੀਮ ਪਹੁੰਚੀ ਪਟਿਆਲਾ, ਮੌਕੇ ਦਾ ਲਿਆ ਜਾਇਜ਼ਾ