ਚੰਡੀਗੜ੍ਹ, 03 ਅਕਤੂਬਰ 2024: ਕਾਮੇਡੀਅਨ ਕਪਿਲ ਸ਼ਰਮਾ (Kapil Sharma) ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ‘ਚ ਕਾਮੇਡੀਅਨ ਸ਼ਾਮਲ ਹੋਏ ਹਨ | ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਵੀਡੀਓ ਰਾਹੀਂ ਕਿਹਾ ਕਿ ਉਨ੍ਹਾਂ ਨੂੰ ਖ਼ਬਰਾਂ ‘ਚ ਸੁਣਨ ਨੂੰ ਮਿਲਦੀਆਂ ਹਨ ਕਿ ਪੰਜਾਬ ‘ਚ ਨੌਜਵਾਨ ਨਸ਼ੇ ਦੀ ਲਪੇਟ ‘ਚ ਆ ਰਹੇ ਹਨ | ਉਨ੍ਹਾਂ ਕਿਹਾ ਨੌਜਵਾਨਾਂ ਨੂੰ ਜਾਗਰੂਕ ਕਰਨ ਦੋ ਲੋੜ ਹੈ ਕਿ ਉਹ ਕੀ ਕਰ ਰਹੇ ਹਨ |
ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਨਾ ਫਸਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਛੱਡਣ ਲਈ ਨਸ਼ੇ ਦੇ ਆਦੀ ਲੋਕਾਂ ਦੀ ਮੱਦਦ ਕਰਨ।
ਕਾਮੇਡੀਅਨ ਕਪਿਲ ਸ਼ਰਮਾ (Kapil Sharma) ਨੇ ਕਿਹਾ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ ਅਤੇ ਇਸਦਾ ਭਵਿੱਖ ‘ਚ ਕੀ ਅਸਰ ਹੋਵੇਗਾ । ਇਸ ਲਈ ਹਰ ਕਿਸੇ ਦਾ ਫਰਜ਼ ਬਣਦਾ ਹੈ ਕਿ ਇਸ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਕੇ ਉਨ੍ਹਾਂ ਨੌਜਵਾਨਾਂ ਦੀ ਮੱਦਦ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ ਕਿ ਨਸ਼ਿਆਂ ਦੀ ਦਲਦਲ ‘ਚ ਧਸ ਚੁੱਕੇ ਸਾਰੇ ਨੌਜਵਾਨ ਛੇਤੀ ਤੋਂ ਛੇਤੀ ਬਾਹਰ ਆਉਣ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਉਹ ਇਸ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਛੇਤੀ ਤੋਂ ਛੇਤੀ ਨਸ਼ਾ ਮੁਕਤ ਹੋ ਜਾਵੇਗਾ।