July 3, 2024 12:20 am
Raju Srivastava

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਦਿੱਲੀ ਏਮਜ਼ ‘ਚ ਕਰਵਾਇਆ ਦਾਖ਼ਲ

ਚੰਡੀਗੜ੍ਹ 10 ਅਗਸਤ 2022: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦੀ ਅਚਾਨਕ ਸਿਹਤ ਵਿਗੜ ਗਈ, ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਜਿਮ ‘ਚ ਵਰਕਆਊਟ ਕਰਦੇ ਸਮੇਂ ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ ।

ਜਿੰਮ ਵਿੱਚ ਮੌਜੂਦ ਲੋਕ ਹਫੜਾ-ਦਫੜੀ ਵਿੱਚ ਰਾਜੂ ਨੂੰ ਦਿੱਲੀ ਏਮਜ਼ ਲੈ ਗਏ। ਜਿੱਥੇ ਡਾਕਟਰਾਂ ਨੇ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਦੇ ਭਰਾ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਹੁਣ ਡਾਕਟਰਾਂ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਹੁਣ ਰਾਜੂ ਸ਼੍ਰੀਵਾਸਤਵ ਦੀ ਹਾਲਤ ‘ਚ ਸੁਧਾਰ ਹੈ |