Site icon TheUnmute.com

ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ, ਪ੍ਰਵਾਸੀ ਪੰਜਾਬੀਆਂ ਲਈ ਸੁਵਿਧਾ ਕੇਂਦਰ

Punjab

ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ

ਪ੍ਰਵਾਸੀ ਪੰਜਾਬੀਆਂ ਲਈ ਸੁਵਿਧਾ ਕੇਂਦਰ

ਅਜਿਹਾ ਉਪਰਾਲਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

ਵਿਦੇਸ਼ਾਂ ’ਚ ਬੈਠੇ ਪੰਜਾਬੀ ਭਾਈਚਾਰੇ (Punjabi community) ਨੇ ਪੰਜਾਬ ਤੇ ਪੰਜਾਬੀਅਤ ਦਾ ਮਾਨ ਦੁਨੀਆਂ ਭਰ ‘ਚ ਵਧਾਇਆ ਹੈ, ਹਰ ਛੋਟੇ ਤੋਂ ਛੋਟੇ ਤੇ ਵੱਡੇ ਤੋਂ ਵੱਡੇ ਕਾਰੋਬਾਰ ‘ਚ ਪੰਜਾਬੀਆਂ ਨੇ ਆਪਣੀ ਧਾਕ ਜਮਾਈ ਹੈ, ਪਰ ਬਾਵਜੂਦ ਇਸਦੇ ਬਹੁਤ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਹੀ ਪੰਜਾਬ ‘ਚ ਵੱਖ-ਵੱਖ ਸਮੱਸਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ | ਜਿਸ ਬਾਰੇ ਲੰਘੀ ਕਿਸੇ ਵੀ ਸਰਕਾਰ ਨੇ ਖਾਸ ਤਵੱਜੋਂ ਨਹੀਂ ਦਿੱਤੀ ਪਰ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਦਿੱਲੀ ਵਿਖੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਂ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਸਥਾਪਿਤ ਕੀਤਾ ਹੈ|

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8 ਅਗਸਤ 2024 ਨੂੰ ਇਸਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ, ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ, ਇਹ ‘ਪੰਜਾਬ ਸਹਾਇਤਾ ਕੇਂਦਰ’ ਦੇ ਸਥਾਪਿਤ ਹੋਣ ਨਾਲ ਦੁਨੀਆਂ ਭਰ ‘ਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਮਿਲੇਗੀ, ਇਹ ਸਹਾਇਤਾ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ, ਦੁਨੀਆਂ ਭਰ ਤੋਂ ਆਉਣ ਵਾਲੇ ਐਨ.ਆਰ.ਆਈ. ਭਾਈਚਾਰੇ (Punjabi community) ਨੂੰ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ |

ਕੋਈ ਵੀ ਮੁਸਾਫਰ ਕਿਸੇ ਤਰ੍ਹਾਂ ਦੀ ਮੱਦਦ ਲਈ ਹੈਲਪਲਾਈਨ ਨੰਬਰ 011-61232182 ਸੰਪਰਕ ਕਰ ਸਕਦਾ ਹੈ | ‘ਪੰਜਾਬ ਸਹਾਇਤਾ ਕੇਂਦਰ’ ਦੇ ਅਧਿਕਾਰੀ ਤੁਰੰਤ ਉਨ੍ਹਾਂ ਦੀ ਮੱਦਦ ‘ਚ ਤਤਪਰ ਰਹਿਣਗੇ, ਇਸ ਤੋਂ ਇਲਾਵਾ ਹਵਾਈ ਅੱਡੇ ‘ਤੇ ਮੁਸਾਫਰਾਂ ਦੀ ਮੱਦਦ ‘ਪੰਜਾਬ ਸਹਾਇਤਾ ਕੇਂਦਰ’ ਦੀਆਂ ਦੋ ਇਨੋਵਾ ਕਾਰਾਂ ਵੀ ਲੋਕ ਸੇਵਾ ‘ਚ ਹਾਜ਼ਰ ਰਹਿਣਗੀਆਂ, ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ‘ਤੇ ਲਿਜਾਣ ਲਈ ਸਹਾਇਤਾ ਪ੍ਰਦਾਨ ਕਰਨਗੀਆਂ |

ਇਹ ਸਹਾਇਤਾ ਕੇਂਦਰ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ ਬਾਰੇ ਜਾਣਕਾਰੀ, ਟੈਕਸੀ ਸਰਵਿਸ, ਹਵਾਈ ਅੱਡੇ ‘ਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ 24 ਘੰਟੇ ਕੰਮ ਕਰੇਗਾ |

ਇਸਦੀ ਖਾਸ ਗੱਲ ਇਹ ਵੀ ਹੈ ਕਿ ਜੇਕਰ ਕਿਸੇ ਵੀ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਵਿਖੇ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ।ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੇ ਐਨ.ਆਰ.ਆਈ. ਮੁਸਾਫਰਾਂ ਅਤੇ ਹੋਰ ਯਾਤਰੀਆਂ ਲਈ ਕਾਫ਼ੀ ਮੱਦਦਗਾਰ ਸਾਬਿਤ ਹੋਵੇਗਾ |

Exit mobile version