July 4, 2024 6:54 pm

ਮਲੇਰਕੋਟਲਾ ‘ਚ ਈਵੀਐਮ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਹੋਈ ਮੁਕੰਮਲ

ਮਲੇਰਕੋਟਲਾ/ਅਮਰਗੜ੍ਹ 24 ਮਈ,2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਜ਼ਿਲ੍ਹੇ ਵਿੱਚ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਮਸ਼ੀਨਾਂ ਦੇ ਇੰਜੀਨੀਅਰਾਂ ਵਲੋਂ ਰਿਟਰਨਿੰਗ ਅਫਸਰਾਂ ਦੀ ਦੇਖ ਰੇਖ ਵਿੱਚ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਲੋਕ ਸਭਾ ਹਲਕਾ-12 ਸੰਗਰੂਰ (ਅਸੈਂਬਲੀ ਸੈਗਮੈਂਟ ਹਲਕਾ 105 ਮਾਲੇਰਕੋਟਲਾ) ਅਤੇ ਲੋਕ ਸਭਾ ਹਲਕਾ-08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ ਹਲਕਾ 106 ਅਮਰਗੜ੍ਹ ) ਵਿਖੇ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਪ੍ਰਕਿਰਿਆ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁਲ 400 ਪੋਲਿੰਗ ਬੂਥ ਗਏ ਹਨ ।ਜਿਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀਵੀਪੈਟ ਵੀ ਜੋੜਿਆ ਜਾਵੇਗਾ। ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮਜ਼ ਤੇ ਵੀਵੀਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ., 30 ਫ਼ੀਸਦੀ ਵੀਵੀਪੈਟ ਦੀ ਕਮਿਸ਼ਨਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਕਿ ਕਿਸੇ ਯੂਨਿਟ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ।

ਇਸ ਮੌਕੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਈਵੀਐਮਜ਼ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਤੇ ਭਰੋਸਾ ਦਵਾਇਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਅਮਨ ਅਮਾਨ ਨਾਲ ਚੋਣ ਪ੍ਰਕ੍ਰਿਆ ਨੂੰ ਮੁਕੰਮਲ ਕਰਵਾਉਣ ਅਤੇ ਆਦਰਸ਼ ਚੋਣ ਜਾਬਤੇ ਨੂੰ ਲਾਗੂ ਕਰਵਾਉਣ ਲਈ ਹਮੇਸ਼ਾ ਸਾਥ ਦੇਣਗੇ ।

ਸਹਾਇਕ ਰਿਟਰਨਿੰਗ ਅਫ਼ਸਰ-105 ਮਾਲੇਰਕੋਟਲਾ ਸ੍ਰੀਮਤੀ ਅਪਰਨਾ ਨੇ ਦੱਸਿਆ ਕਿ ਅਸੈਂਬਲੀ ਸੈਗਮੈਂਟ ਹਲਕਾ 105 ਮਾਲੇਰਕੋਟਲਾ ਵਿਖੇ 201 ਪੋਲਿੰਗ ਬੂਥ ਸਥਾਪਿਤ ਕੀਤਾ ਗਿਆ ਹਨ । 241 ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ 261 ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਕੀਤਾ ਗਈ ਹੈ ਤਾਂ ਜੋ ਕਿਸੇ ਪੋਲਿੰਗ ਸਟੇਸ਼ਨ ਤੇ ਜੇਕਰ ਕੋਈ ਵੋਟਿੰਗ ਮਸ਼ੀਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਤਾਂ ਰਾਖਵੀਂ ਕਮਿਸ਼ਨ ਕੀਤੀ ਮਸ਼ੀਨਾਂ ਵਿੱਚੋਂ ਬਦਲਵਾਂ ਪ੍ਰਬੰਧ ਕੀਤਾ ਜਾ ਸਕੇ ।

ਸਹਾਇਕ ਰਿਟਰਨਿੰਗ ਅਫ਼ਸਰ -106 ਅਮਰਗੜ੍ਹ ਗੁਰਮੀਤ ਕੁਮਾਰ ਬਾਂਸਲ ਦੱਸਿਆ ਕਿ ਅਸੈਂਬਲੀ ਸੈਗਮੈਂਟ ਹਲਕਾ 106 ਅਮਰਗੜ੍ਹ ਲਈ 238 ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ 258 ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਕੀਤਾ ਗਈ ਹੈ । ਸੈਂਬਲੀ ਸੈਗਮੈਂਟ ਹਲਕਾ 106 ਅਮਰਗੜ੍ਹ ਵਿਖੇ ਕੁਲ 199 ਬੂਥ ਸਥਾਪਿਤ ਕੀਤੇ ਗਏ ਹਨ । ਬਾਕੀ ਦੀਆਂ ਮਸ਼ੀਨਾਂ ਨੂੰ ਰਾਖਵਾਂ ਰੱਖਿਆ ਜਾਵੇਗਾ ।

ਜ਼ਿਕਰਯੋਗ ਹੈ ਕਿ ਇਹ ਕਮਿਸ਼ਨਿੰਗ ਪ੍ਰਕਿਰਿਆ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਨੇਪਰੇ ਚੜ੍ਹਾਈ ਗਈ। ਇਸ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਵੱਲੋਂ ਮਸ਼ੀਨਾਂ ਦੇ ਇੰਜੀਨੀਅਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਵੀ ਕੀਤੀ ਗਈ ਅਤੇ ਇੰਜੀਨੀਅਰਾਂ ਨੇ ਜਾਣੂ ਕਰਵਾਇਆ ਕਿ ਇਹ ਸਾਰੀਆਂ ਈ.ਵੀ.ਐਮ ਤੇ ਵੀ.ਵੀ.ਪੈਟ ਰੀਫਾਰਮੈਟਿੰਗ ਤੋਂ ਬਾਅਦ ਵਰਤੋਂ ਲਈ ਮੁੜ ਤਿਆਰ ਹੋ ਜਾਣਗੀਆਂ।