Vinesh Phogat

Commonwealth Games: ਮਹਿਲਾ ਕੁਸ਼ਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਮਗਾ

ਚੰਡੀਗੜ੍ਹ 06 ਅਗਸਤ 2022: ਤਜਰਬੇਕਾਰ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਨੇ ਰਾਸ਼ਟਰਮੰਡਲ ਖੇਡਾਂ ‘ਚ ਇਤਿਹਾਸ ਰਚ ਦਿੱਤਾ ਹੈ | ਮਹਿਲਾ ਕੁਸ਼ਤੀ ‘ਚ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀ ਸੋਨ ਤਮਗਾ ਜਿੱਤਿਆ ਹੈ।

ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਅਨ ਖੇਡਾਂ ‘ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਬਣਨ ਦੇ ਨਾਲ ਵਿਨੇਸ਼ ਫੋਗਾਟ ਨੇ ਰਾਸ਼ਟਰਮੰਡਲ ਖੇਡਾਂ ‘ਚ ਲਗਾਤਾਰ 3 ਸੋਨ ਤਮਗੇ ਜਿੱਤਣ ਵਾਲੀ ਪਹਿਲੀ ਮਹਿਲਾ ਹੋਣ ਦਾ ਵੀ ਮਾਣ ਹਾਸਲ ਕੀਤਾ ਹੈ। ਵਿਨੇਸ਼ ਫੋਗਾਟ ਨੇ 3 ਕਿਲੋਗ੍ਰਾਮ ਫ੍ਰੀਸਟਾਈਲ ਵਿੱਚ ਸ਼੍ਰੀਲੰਕਾ ਦੀ ਚਾਮੋਡਯਾ ਕੇਸ਼ਾਨੀ ਨੂੰ ਹਰਾਇਆ | ਵਿਨੇਸ਼ ਨੇ ਇਹ ਮੈਚ 4-0 ਨਾਲ ਜਿੱਤਿਆ।

Scroll to Top