June 30, 2024 3:10 am
Manpreet Singh

Commonwealth Games: ਰਾਸ਼ਟਰਮੰਡਲ ਖੇਡਾਂ ਲਈ ਪੁਰਸ਼ ਹਾਕੀ ਟੀਮ ਦਾ ਐਲਾਨ, ਮਨਪ੍ਰੀਤ ਸਿੰਘ ਨੂੰ ਸੌਂਪੀ ਕਪਤਾਨੀ

ਚੰਡੀਗੜ੍ਹ 20 ਜੂਨ 2022: ਭਾਰਤ ਨੇ ਸੋਮਵਾਰ ਨੂੰ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ (Commonwealth Games 2022) ਲਈ 18 ਮੈਂਬਰੀ ਸੀਨੀਅਰ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਮਨਪ੍ਰੀਤ ਸਿੰਘ (Manpreet Singh) ਦੀ ਖੇਡ ਲਈ ਕਪਤਾਨ ਵਜੋਂ ਵਾਪਸੀ ਹੋਈ ਹੈ, ਜਦੋਂ ਕਿ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਹਾਕੀ ਇੰਡੀਆ ਨੇ ਸ਼ੁਰੂ ਵਿੱਚ ਬਰਮਿੰਘਮ ਖੇਡਾਂ ਅਤੇ 2024 ਪੈਰਿਸ ਓਲੰਪਿਕ ਕੁਆਲੀਫਾਇਰ ਹਾਂਗਜ਼ੂ ਏਸ਼ਿਆਈ ਖੇਡਾਂ ਦਰਮਿਆਨ ਥੋੜ੍ਹੇ ਸਮੇਂ ਦੇ ਕਾਰਨ ਰਾਸ਼ਟਰਮੰਡਲ ਖੇਡਾਂ ਵਿੱਚ ਦੂਜੇ ਦਰਜੇ ਦੀ ਟੀਮ ਭੇਜਣ ਦਾ ਫੈਸਲਾ ਕੀਤਾ ਸੀ।

ਕੋਵਿਡ ਕਾਰਨ ਏਸ਼ੀਆਈ ਖੇਡਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹਾਕੀ ਇੰਡੀਆ ਨੇ 28 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਵੱਕਾਰੀ ਮੁਕਾਬਲੇ ਲਈ ਮਜ਼ਬੂਤ ​​ਟੀਮ ਦੀ ਚੋਣ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਨੂੰ ਇੰਗਲੈਂਡ, ਕੈਨੇਡਾ, ਵੇਲਜ਼ ਅਤੇ ਘਾਨਾ ਦੇ ਨਾਲ ਪੂਲ ਬੀ ਵਿੱਚ ਰੱਖਿਆ ਗਿਆ ਹੈ। ਭਾਰਤ 2018 ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਸਥਾਨ ‘ਤੇ ਰਿਹਾ ਸੀ ।

ਭਾਰਤੀ ਹਾਕੀ ਟੀਮ ਇਸ ਪ੍ਰਕਾਰ ਹੈ |

ਗੋਲਕੀਪਰ: ਪੀਆਰ ਸ਼੍ਰੀਜੇਸ਼ ਅਤੇ ਕ੍ਰਿਸ਼ਨ ਬਹਾਦੁਰ ਪਾਠਕ

ਡਿਫੈਂਡਰ: ਵਰੁਣ ਕੁਮਾਰ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਜੁਗਰਾਜ ਸਿੰਘ ਅਤੇ ਜਰਮਨਪ੍ਰੀਤ ਸਿੰਘ।

ਮਿਡਫੀਲਡਰ: ਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਸ਼ਮਸ਼ੇਰ ਸਿੰਘ, ਅਕਾਸ਼ਦੀਪ ਸਿੰਘ ਅਤੇ ਨੀਲਕਾਂਤ ਸ਼ਰਮਾ

ਫਾਰਵਰਡ: ਮਨਦੀਪ ਸਿੰਘ, ਲਲਿਤ ਕੁਮਾਰ ਉਪਾਧਿਆਏ, ਗੁਰਜੰਟ ਸਿੰਘ ਅਤੇ ਅਭਿਸ਼ੇਕ