Weightlifter Harjinder Kaur

Commonwealth Games: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਕਾਂਸੀ ਦਾ ਤਮਗਾ

ਚੰਡੀਗੜ੍ਹ 02 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹਰ ਰੋਜ਼ ਖਿਡਾਰੀ ਭਾਰਤ ਦੇ ਝੋਲੇ ਵਿੱਚ ਮੈਡਲ ਪਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਖਿਡਾਰੀਆਂ ਦਾ ਵੀ ਬਹੁਤ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਦੀ ਧੀ ਤੇ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ (Harjinder Kaur) ਨੇ ਮਹਿਲਾ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।

ਵੇਟਲਿਫਟਰ ਹਰਜਿੰਦਰ ਕੌਰ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 71 ਕਿਲੋ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਉਸ ਨੇ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਦੇਸ਼ ਦਾ ਨੌਵਾਂ ਤਮਗਾ ਜਿੱਤਿਆ। ਹਰਜਿੰਦਰ ਨੇ ਸਨੈਚ ਰਾਊਂਡ ਵਿੱਚ 93 ਕਿਲੋ ਅਤੇ ਫਾਈਨਲ ਵਿੱਚ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਭਾਰ ਚੁੱਕਿਆ। ਇੰਗਲੈਂਡ ਦੀ ਸਾਰਾਹ ਡੇਵਿਸ ਨੇ ਕੁੱਲ 229 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਕੈਨੇਡਾ ਦੇ ਅਲੈਕਸਿਸ ਐਸ਼ਵਰਥ ਨੇ 214 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ।

Scroll to Top