July 6, 2024 11:34 pm
ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ 'ਚ ਬਦਲਣ ਦੇ ਮਿਸ਼ਨ ਨਾਲ ਕੇਅਰ ਕੰਪੈਨੀਅਨ ਦੀ ਸ਼ੁਰੂਆਤ

ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ ਵਿੱਚ ਬਦਲਣ ਦੇ ਮਿਸ਼ਨ ਨਾਲ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ, 26 ਅਗਸਤ 2021 : ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਅੱਜ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ |

ਜਿਸ ਦਾ ਉਦੇਸ਼ ਹਸਪਤਾਲ ਦੇ ਵਾਰਡਾਂ ਨੂੰ ਕਲਾਸਰੂਮ ਅਤੇ ਦੇਖਭਾਲ ਲਈ ਉਪਲਬਧ ਸਭ ਤੋਂ ਬਿਹਤਰ ਸਰੋਤ ਵਿੱਚ ਬਦਲਣਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਰੀਜ ਦੇ ਆਪਣੇ ਪਰਿਵਾਰ ਨੂੰ ਹਸਪਤਾਲ ਅਤੇ ਘਰ ਵਿੱਚ ਆਪਣੇ ਅਜੀਜਾਂ ਦੀ ਦੇਖਭਾਲ ਲਈ ਜਾਗਰੂਕ ਕਰਦਿਆਂ ਪੰਜਾਬ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ |

ਅਤੇ ਹੁਣ ਪੰਜਾਬ ਇਸ ਸਕੀਮ ਨੂੰ ਸਬ-ਡਵੀਜਨ ਹਸਪਤਾਲਾਂ ਤੱਕ ਪਹੁੰਚਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨਾਂ ਕਿਹਾ ਕਿ ਭਾਰਤ ਵਿੱਚ ਨਵਜਾਤ ਬੱਚਿਆਂ ਦੀਆਂ 22 ਫ਼ੀਸਦੀ ਤੋਂ ਵੱਧ ਮੌਤਾਂ ਹੁੰਦੀਆਂ ਹਨ ਜੋ ਸਾਲਾਨਾ 5,22,000 ਮੌਤਾਂ ਬਣਦੀਆਂ ਹਨ |

ਜੋ ਕਿ ਵਿਸਵ ਦੇ ਕਿਸੇ ਵੀ ਹੋਰ ਦੇਸ ਨਾਲੋਂ ਜ਼ਿਆਦਾ ਹੈ। ਇਹ ਅੰਦਾਜਾ ਲਗਾਇਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ 70 ਫ਼ੀਸਦੀ ਮੌਤਾਂ ਬਿਹਤਰ ਸਿਹਤ ਅਭਿਆਸਾਂ ਨਾਲ ਰੋਕੀਆਂ ਜਾ ਸਕਦੀਆਂ ਹਨ |

 ਇਹਨਾਂ ਵਿੱਚੋਂ ਬਹੁਤੀਆਂ ਮੌਤਾਂ ਘਰ ਵਿੱਚ ਹੀ ਰੋਕੀਆਂ ਜਾ ਸਕਦੀਆਂ ਹਨ।ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਜਾਗਰੂਕਤਾ ਅਤੇ ਆਪਣੇ ਸਿਹਤ ਸੰਭਾਲ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਪੰਜਾਬ ਦੇ ਨਾਗਰਿਕਾਂ ਦੀ ਸਿਹਤ ਸਥਿਤੀ ਵਿੱਚ ਸੁਧਾਰ ਅਤੇ ਭਲਾਈ ਲਈ ਵਚਨਬੱਧ ਹੈ।

ਉਨਾਂ ਕਿਹਾ ਕਿ ਸੀ.ਸੀ.ਪੀ. ਵਿੱਚ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਵਜੰਮੇ ਬੱਚਿਆਂ ਦੀ ਮੌਤ ਦਰ, ਮੁੜ ਦਾਖਲ ਹੋਣ ਦੇ ਬੋਝ, ਛੁੱਟੀ ਤੋਂ ਬਾਅਦ ਦੀਆਂ ਪੇਚੀਦਗੀਆਂ ਵਿੱਚ ਕਮੀ ਅਤੇ ਹਸਪਤਾਲ ਦੀ ਸਫ਼ਾਈ ਦੇ ਪੱਧਰ, ਨਰਸਾਂ ਦੀ ਸਮਰੱਥਾ ਅਤੇ ਮਰੀਜ਼ਾਂ ਦੀ ਸੰਤੁਸਟੀ ਵਿੱਚ ਵਾਧਾ ਦਰਸਾਇਆ ਗਿਆ ਹੈ।

ਇਹ ਪ੍ਰੋਗਰਾਮ ਜੱਚਾ ਬੱਚਾ ਸਿਹਤ ਅਤੇ ਆਮ ਤੇ ਸਰਜੀਕਲ ਮਰੀਜਾਂ ਦੀ ਦੇਖਭਾਲ ਦੇ ਖੇਤਰਾਂ ਵਿੱਚ ਕਾਰਜਸ਼ੀਲ ਰਿਹਾ ਹੈ। ਉਨਾਂ ਦੱਸਿਆ ਕਿ ਕੇਅਰ ਕੰਪੈਨੀਅਨ ਪ੍ਰੋਗਰਾਮ ਨੂੰ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 2019 ਵਿੱਚ ਨੈਸ਼ਨਲ ਹੈਲਥ ਇਨੋਵੇਸਨ ਸੰਮੇਲਨ ਵਿੱਚ ਮਾਨਤਾ ਦਿੱਤੀ ਗਈ ਸੀ।

ਉਨਾਂ ਕਿਹਾ ਕਿ ਜਨਮ ਤੋਂ ਬਾਅਦ ਦੀਆਂ ਦੇਖਭਾਲ ਸੇਵਾਵਾਂ ਲਈ ਸਾਲ 2017 ਵਿੱਚ 6 ਜ਼ਿਲਾ ਹਸਪਤਾਲਾਂ ਵਿੱਚ ਮੁੱਖ ਤੌਰ ‘ਤੇ ਇਹ ਪਹਿਲਕਦਮੀ ਸੁਰੂ ਕੀਤੀ ਗਈ, ਫਿਰ ਸਾਲ 2018 ਵਿੱਚ ਜਨਮ ਤੋਂ ਪਹਿਲਾਂ ਅਤੇ ਬਿਮਾਰ ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਸਾਰੇ 22 ਜਲਿਾ ਹਸਪਤਾਲਾਂ ਵਿੱਚ ਇਸ ਦਾ ਵਿਸਥਾਰ ਕੀਤਾ ਗਿਆ।

ਪ੍ਰੋਗਰਾਮ ਦੇ ਸ਼ਾਨਦਾਰ ਨਤੀਜਿਆਂ ਨੂੰ ਵੇਖਦਿਆਂ, ਸਾਲ 2019 ਵਿੱਚ ਇਹ ਪ੍ਰੋਗਰਾਮ 22 ਜ਼ਿਲਾ ਹਸਪਤਾਲਾਂ ਵਿੱਚ ਮੈਡੀਕਲ ਅਤੇ ਸਰਜੀਕਲ ਖੇਤਰਾਂ ਲਈ ਵੀ ਸ਼ੁਰੂ ਕੀਤਾ ਗਿਆ।

ਡਾਇਰੈਕਟਰ ਸਿਹਤ ਸੇਵਾਵਾਂ ਡਾ. ਅੰਦੇਸ਼ ਕੰਗ ਨੇ ਕਿਹਾ ਕਿ ਹੁਣ ਤੱਕ, ਪੰਜਾਬ ਵਿੱਚ ਇਸ ਪ੍ਰੋਗਰਾਮ ਵਿੱਚ ਤਕਰੀਬਨ 1100 ਨਰਸਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ |

 ਉਨਾਂ ਨੇ ਅੱਗੇ ਪਿਛਲੇ 4 ਸਾਲਾਂ ਦੌਰਾਨ 2,43,000 ਤੋਂ ਵੱਧ ਪਰਿਵਾਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਸਿਖਲਾਈ ਦਿੱਤੀ। ਉਹਨਾਂ ਅੱਗੇ ਦੱਸਿਆ ਕਿ ਨੂਰਾ ਹੈਲਥ ਨੇ ਕੋਵਿਡ ਮਹਾਂਮਾਰੀ ਦੌਰਾਨ ਸਹਾਇਤਾ ਪ੍ਰਦਾਨ ਕਰਕੇ ਸੂਬਾ ਸਰਕਾਰ ਦੀ ਸਹਾਇਤਾ ਕੀਤੀ ਹੈ।

ਕੇਅਰ ਕੰਪੈਨੀਅਨ ਸੈਸ਼ਨਾਂ ਰਾਹੀਂ ਨਾ ਸਿਰਫ ਹਸਪਤਾਲਾਂ ਵਿੱਚ ਕੋਵਿਡ ਜਾਗਰੂਕਤਾ ਸੰਦੇਸ਼ ਭੇਜੇ ਗਏ ਬਲਕਿ ਟੈਲੀ-ਟ੍ਰੇਨਿੰਗ ਅਤੇ ਆਈਵੀਆਰਐਸ ਅਧਾਰਤ ਸੰਦੇਸ਼ਾਂ ਰਾਹੀਂ ਕੋਵਿਡ ਪਾਜ਼ੇਟਿਵ ਮਰੀਜਾਂ ਅਤੇ ਉਨਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਵੀ ਭੇਜੇ ਗਏ।

ਸਟੇਟ ਪ੍ਰੋਗਰਾਮ ਅਫਸਰ ਸੀਸੀਪੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਕੋਸਸਿ ਤਹਿਤ, ਪੰਜਾਬ ਦੇ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਦੇ ਉਪ ਜਲਿਾ ਹਸਪਤਾਲਾਂ (ਐਸਡੀਐਚਜ਼) ਤੱਕ ਪਹੁੰਚਾਉਣ ਦਾ ਫੈਸਲਾ ਲਿਆ ਹੈ।

ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਿੰਦਰਬੀਰ ਸਿੰਘ, ਡਾਇਰੈਕਟਰ ਈਐਸਆਈ ਡਾ. ਓ.ਪੀ. ਗੋਜਰਾ, ਡਿਪਟੀ ਡਾਇਰੈਕਟਰ ਡਾ. ਨਿਸਾ ਸਾਹੀ, ਸਹਾਇਕ ਡਾਇਰੈਕਟਰ ਡਾ. ਬਲਜੀਤ ਕੌਰ, ਨੋਰਾ ਹੈਲਥ ਦੇ ਸਹਿ-ਸੰਸਥਾਪਕ ਡਾ. ਸਾਹਿਦ ਆਲਮ ਵੀ ਹਾਜਰ ਸਨ।