Site icon TheUnmute.com

ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਲਈ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇ ਮੁਆਵਜ਼ਾ: ਪ੍ਰਨੀਤ ਕੌਰ

MP Preneet Kaur

ਪਟਿਆਲਾ, 03 ਅਪ੍ਰੈਲ 2023: ਪੰਜਾਬ ਭਰ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਈ ਹੈ | ਜਿਸਦੀ ਪੰਜਾਬ ਸਰਕਾਰ ਵਲੋਂ ਗਿਰਦਾਵਰੀ ਕਰਵਾਈ ਜਾ ਰਹੀ ਹੈ , ਤਾਂ ਜੋ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ | ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਚੁੱਕਿਆ ।

ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।” ਪ੍ਰਨੀਤ ਕੌਰ (Preneet Kaur) ਨੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, “ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।”

ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ

Exit mobile version