July 7, 2024 6:15 am
Meritorious Schools

ਮੈਰੀਟੋਰੀਅਸ ਸਕੂਲਾਂ ‘ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਤੇ ਐਡਮਿਟ ਕਾਰਡ ਜਾਰੀ

ਚੰਡੀਗੜ੍ਹ 24 ਮਈ 2022: ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ (Meritorious Schools) ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ ਕਰ ਦਿੱਤੇ ਹਨ।

ਇਨ੍ਹਾਂ ਮੁਕਾਬਲਾ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਹੋਵੇਗਾ। ਇਸਦੇ ਨਾਲ ਹੀ ਪ੍ਰੀਖਿਆ ਕੇਂਦਰ ਸਬੰਧਿਤ ਪ੍ਰੀਖਿਆਰਥੀ ਦੇ ਐਡਮਿਟ ਕਾਰਡ ਵਿੱਚ ਦਰਸਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸਮੂਹ ਅਪੀਅਰ ਹੋਣ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ, ਉਹ ਆਪਣੇ ਰੋਲ ਨੰਬਰ ਸਿੱਖਿਆ ਵਿਭਾਗ ਪੰਜਾਬ ਦੀ ਵੈਬਸਾਇਟ ਐੱਸਐੱਸਏਪੰਜਾਬ ਡਾਟ ਓਆਰਜੀ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ।