July 7, 2024 5:41 pm
Manish Sisodia

ਸਤੇਂਦਰ ਜੈਨ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ ਸ਼ਿਕਾਇਤ ਦਰਜ

ਦਿੱਲੀ 02 ਜੂਨ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਸਿਸੋਦੀਆ ‘ਤੇ ਸਕੂਲ ਨਿਰਮਾਣ ‘ਚ ਘੋਟਾਲਾ ਅਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਅਤੇ ਟੈਕਸਦਾਤਾਵਾਂ ਨੂੰ ਧੋਖਾ ਦੇਣ ਦੇ ਮਾਮਲੇ ਨੂੰ ਲੈ ਕੇ ਸ਼ਿਕਾਇਤ ਦਰਜ ਕੀਤੀ ਗਈ ਹੈ। ਇਸ ਮਾਮਲੇ ‘ਚ ਜਲਦ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਹ ਮਾਮਲਾ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੂੰ ਵੀ ਸੌਂਪ ਦਿੱਤਾ ਗਿਆ ਹੈ।

Manish Sisodia