Site icon TheUnmute.com

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ 23 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ

Revenue Department

ਮਾਨਸਾ, 21 ਫਰਵਰੀ 2023: ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Sanitation Department) ਬ੍ਰਮ ਸ਼ੰਕਰ ਜਿੰਪਾ 23 ਫਰਵਰੀ ਨੂੰ ਮੁੜ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਨਿਬੇੜਾ ਵੀ ਕਰਨਗੇ।

ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ।

ਜੇਕਰ ਜ਼ਿਲ੍ਹਾ ਮਾਨਸਾ ਦੇ ਕਿਸੇ ਵੀ ਨਾਗਰਿਕ ਦੀ ਪੇਂਡੂ ਏਰੀਏ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ (Sanitation Department) ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 23 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੀ ਸ਼ਿਕਾਇਤ ਟੌਲ ਫ੍ਰੀ ਨੰਬਰ 18001802468 ’ਤੇ ਦਰਜ ਕਰਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ dwsssnkhelpdesk0gmail.com ਅਤੇ ਵੈਬਸਾਈਟ https://dwss.punjab.gov.in ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ 23 ਫਰਵਰੀ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜਿਹੜੇ ਖਪਤਕਾਰਾਂ ਵੱਲੋਂ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਈਆਂ ਜਾਣ, ਉਹ ਉਕਤ ਸਮੇਂ ’ਤੇ ਨੇੜੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਪਹੁੰਚ ਕੇ ਕੈਬਨਿਟ ਮੰਤਰੀ ਨਾਲ ਆਨਲਾਈਨ ਮਾਧਿਅਮ ਰਾਹੀਂ ਆਪਣੀ ਸਮੱਸਿਆ ਖੁਦ ਸਾਂਝੀ ਕਰ ਸਕਦੇ ਹਨ |

Exit mobile version