ਮੋਗਾ, 18 ਅਕਤੂਬਰ 2023: ਜ਼ਿਲ੍ਹਾ ਮੋਗਾ (Moga) ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ |ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜ਼ੁਰਮਾਂ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜ਼ੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ।
ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ (Moga) ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।