July 5, 2024 1:57 am
Youth fair

ਸ਼ਹੀਦੀ ਸਭਾ ਦੇ ਏਰੀਏ ‘ਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ ‘ਤੇ ਪੂਰਨ ਪਾਬੰਦੀ

ਫ਼ਤਹਿਗੜ੍ਹ ਸਾਹਿਬ, 06 ਦਸੰਬਰ: ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਵਿੱਚ ਅੰਡੇ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਆਉਂਦੇ ਹਨ ਅਤੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਅੰਡਿਆਂ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਆਦਿ ਦੀਆਂ ਦੁਕਾਨਾਂ/ਸਟਾਲ ਲਗਾਉਣ ਨਾਲ ਜਿਥੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ ਉਥੇ ਇਸ ਗੱਲ ਦਾ ਸ਼ਰਧਾਲੂਆਂ ’ਤੇ ਵੀ ਮਾੜਾ ਪ੍ਰਭਾਵ ਪੈ਼ਦਾ ਹੈ। ਇਸ ਗੱਲ ਨੂੰ ਵੇਖਦਿਆਂ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ 30 ਦਸੰਬਰ, 2023 ਤੱਕ ਲਾਗੂ ਰਹਿਣਗੇ।