Drone

ਫਰੀਦਕੋਟ ‘ਚ ਡਰੋਨ ਜਾਂ ਹੋਰ ਉਡਾਣ ਵਾਲੀਆਂ ਵਸਤੂਆਂ ਦੀ ਵਰਤੋਂ ‘ਤੇ ਲੱਗੀ ਪੂਰਨ ਤੌਰ ‘ਤੇ ਪਾਬੰਦੀ

2 ਮਾਰਚ 2025: ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. (Poonamdeep Kaur IAS) ਨੇ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਫਰੀਦਕੋਟ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਡਰੋਨ ਜਾਂ ਹੋਰ ਉਡਾਣ ਵਾਲੀਆਂ ਵਸਤੂਆਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਡਰੋਨਾਂ ਦੀ ਮਦਦ ਨਾਲ ਹਥਿਆਰਾਂ (weapons) ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਲਈ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਡਰੋਨ ਦੀ ਮਦਦ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜ ਸਕਦੇ ਹਨ। ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਡਰੋਨ (drone) ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਵਿਆਹ ਸ਼ਾਦੀਆਂ ਅਤੇ ਹੋਰ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦੀ ਵਰਤੋਂ ਕਰਨਾ ਚਾਹੁੰਦਾ ਹੈ ਤਾਂ ਡਰੋਨ (drone) ਦੀ ਵਰਤੋਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਅਗਾਊਂ ਪ੍ਰਵਾਨਗੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਦਫ਼ਤਰ ਦੀ ਮਨਜ਼ੂਰੀ ਤੋਂ ਬਿਨਾਂ ਡਰੋਨ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 22 ਅਪ੍ਰੈਲ (april)  2025 ਤੱਕ ਲਾਗੂ ਰਹਿਣਗੇ।

Read More:  ਅੰਮ੍ਰਿਤਸਰ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਥਾਣੇ ਤੇ ਹੋਇਆ ਗ੍ਰ.ਨੇ.ਡ ਹ.ਮ.ਲਾ, ਜਾਂਚ ਸ਼ੁਰੂ

Scroll to Top