Site icon TheUnmute.com

ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਾਮ ਦੀ ਸਥਿਤੀ, ਪੰਜਾਬ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਈਵਰਟ

Chandigarh-Delhi Highway

ਚੰਡੀਗੜ੍ਹ, 12 ਫਰਵਰੀ 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪੜ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਪੁਲਿਸ ਨੇ ਪਿੰਡ ਝਰਮੜੀ ਨੇੜੇ ਰਸਤਾ ਬੰਦ ਕਰ ਦਿੱਤਾ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਡਾਈਵਰਟ (ਮੋੜ) ਕਰ ਦਿੱਤਾ ਗਿਆ ਹੈ।

ਹੁਣ ਦਿੱਲੀ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਕਸਬਾ ਬਰਵਾਲਾ ਅਤੇ ਯਮੁਨਾਨਗਰ ਤੋਂ ਹੋ ਕੇ ਜਾਣਾ ਪਵੇਗਾ। ਜਦਕਿ ਚੰਡੀਗੜ੍ਹ ਤੋਂ ਜਾਣ ਵਾਲੇ ਲੋਕਾਂ ਨੂੰ ਪੰਚਕੂਲਾ ਰਾਹੀਂ ਹਰਿਆਣਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਕਾਰਨ ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਹਾਈਵੇਅ ਨੈਸ਼ਨਲ (Chandigarh-Delhi National Highway) ’ਤੇ ਜਾਮ ਲੱਗ ਗਿਆ।

ਜਾਣਕਾਰੀ ਮੁਤਾਬਕ ਲੋਕ ਆਸਾਨੀ ਨਾਲ ਦਿੱਲੀ ਜਾ ਸਕਦੇ ਸਨ, ਇਸ ਦੇ ਲਈ ਚੰਡੀਗੜ੍ਹ ਤੋਂ ਆਉਣ ਵਾਲੀ ਟਰੈਫਿਕ ਨੂੰ ਲਾਲੜੂ ਆਈ.ਟੀ.ਆਈ ਤੋਂ ਹੰਡੇਸਰਾ ਵੱਲ ਮੋੜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਟਰੈਫਿਕ ਬਰਵਾਲਾ ਤੋਂ ਲੰਘ ਰਿਹਾ ਹੈ। ਹਾਲਾਂਕਿ ਸਥਾਨਕ ਲੋਕ ਪੇਂਡੂ ਰਸਤਿਆਂ ਰਾਹੀਂ ਹਰਿਆਣਾ ਵਿੱਚ ਦਾਖ਼ਲ ਹੋ ਰਹੇ ਹਨ। ਇਸ ਕਾਰਨ ਪਿੰਡਾਂ ਦੀਆਂ ਸੜਕਾਂ ’ਤੇ ਵੀ ਦਬਾਅ ਵਧ ਗਿਆ ਹੈ।

ਹਰਿਆਣਾ ਨੇ ਆਪਣੇ ਇਲਾਕੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ, ਇਸਦੇ ਨਾਲ ਹੀ ਪੰਜਾਬ ਦੇ ਝਰਮੜੀ ਸਮੇਤ ਲਾਲੜੂ ਦੇ ਦਰਜਨਾਂ ਪਿੰਡਾਂ ਵਿੱਚ ਪਿਛਲੇ ਇੱਕ ਦਿਨ ਤੋਂ ਇੰਟਰਨੈੱਟ ਸੇਵਾ ਬੰਦ ਹਨ। ਜਿਸਦੇ ਚੱਲਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦਕਿ ਦੱਪੜ ਟੋਲ ਪਲਾਜ਼ਾ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾ ਚੱਲ ਰਹੀ ਹੈ। ਫਿਲਹਾਲ ਫੋਨ ‘ਚ ਸਿਰਫ ਕਾਲਿੰਗ ਸੁਵਿਧਾ ਹੀ ਕੰਮ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਵੀ ਧਿਆਨ ਦੇਣਾ ਚਾਹੀਦਾ ਹੈ।

Exit mobile version