sukhbir

ਵੱਡੇ ਬਾਦਲ ਦੇ ਜਨਮਦਿਨ ਮੌਕੇ ਸੁਖਬੀਰ ਸਿੰਘ ਬਾਦਲ ਨੇ ਇੰਝ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਤਸਵੀਰਾਂ

ਚੰਡੀਗੜ੍ਹ 8 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ ਕਿ 90ਸਾਲ ‘ਚ ਵੀ ਉਨ੍ਹਾਂ ਦਾ ਨੌਜਵਾਨਾਂ ਵਰਗਾ ਉਤਸ਼ਾਹ ਅਤੇ ਊਰਜਾ ਦੇਖ ਮੈਂ ਹੈਰਾਨ ਹੋ ਜਾਂਦਾ ਹਾਂ। ਉਨ੍ਹਾਂ ਦੀ ਸਿਆਣਪ ਅਤੇ ਤਜਰਬਾ ਦੋਵੇਂ ਬੇਮਿਸਾਲ ਹਨ। ਮੈਨੂੰ ਉਨ੍ਹਾਂ ‘ਚ ਸਾਰਾ ਪੰਜਾਬ ਨਜ਼ਰ ਆਉਂਦਾ ਹੈ, ਅਤੇ ਉਹ ਸਾਡੇ ਸਾਰਿਆਂ ‘ਚ ਪੰਜਾਬ ਨੂੰ ਦੇਖਦੇ ਹਨ। ਉਹ ਸਿਰਫ਼ ਮੇਰੇ ਨਹੀਂ – ਉਹ ਸਾਰੇ ਪੰਜਾਬ ਤੇ ਸਾਰੇ ਪੰਜਾਬੀਆਂ ਦੇ ਹਨ, ਪ੍ਰਕਾਸ਼ ਪੰਜਾਬ ਦਾ ! ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿਖੇ ਹੋਇਆ।

badal

 

ਇਨ੍ਹਾਂ ਨੇ 1947 ‘ਚ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਨੂੰ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਰਹੇ। ਐਫ.ਸੀ ਕਾਲਜ, ਲਾਹੌਰ ਤੋਂ ਗ੍ਰੈਜੂਏਸ਼ਨ ਉਪਰੰਤ ਉਹ ਵਕੀਲ ਬਣਨਾ ਚਾਹੁੰਦੇ ਸੀ, ਇਨ੍ਹਾਂ ਪੰਜਾਬ ਯੂਨੀਵਰਸਿਟੀ ‘ਚ ਐਲ.ਐਲ.ਬੀ ‘ਚ ਦਾਖ਼ਲਾ ਤਾਂ ਲਿਆ, ਪਰ ਗਿਆਨੀ ਕਰਤਾਰ ਸਿੰਘ ਦੀ ਪ੍ਰੇਰਣਾ ਨਾਲ ਸਿਆਸੀ ਤੌਰ ‘ਤੇ ਸਰਗਰਮ ਹੋ ਗਏ।

1957 ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ। ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ, ਇਨ੍ਹਾਂ ਨੂੰ ਆਮ ਤੌਰ ‘ਤੇ ਮੀਡੀਆ ਅਤੇ ਹੋਰ ਲੋਕ ਵੱਡੇ ਬਾਦਲ ਵਜੋਂ ਜਾਣਦੇ ਅਤੇ ਉਚਾਰਦੇ ਹਨ। ਇਹ ਵੀ ਮੰਨਿਆ ਜਾਂਦਾ ਹੈ ਕਿ ਅਕਾਲੀ ਦਲ ਨੂੰ ਦਰਪੇਸ਼ ਚੁਣੌਤੀਆਂ ਤੋਂ ਬਾਹਰ ਕੱਢਣ ‘ਚ ਇਨ੍ਹਾਂ ਦੀ ਅਹਿਮ ਭੂਮਿਕਾ ਹੁੰਦੀ ਹੈ,

ਪ੍ਰਕਾਸ਼ ਸਿੰਘ ਬਾਦਲ 5 ਬਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਹ ਪਹਿਲਾਂ ਇਸ ਅਹੁਦੇ ਉੱਤੇ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਰਹਿ ਚੁੱਕੇ ਹਨ। ਹੁਣ ਇਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਇਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਇਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਇਹਨਾਂ ਨੂੰ ਆਮ ਤੌਰ ਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ।

Scroll to Top