ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ

ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ,ਕੈਪਟਨ ਦੀ ਮੌਜੂਦਾ ਲੀਡਰਸ਼ਿਪ ‘ਤੇ ਭਰੋਸਾ ਨਹੀਂ

ਚੰਡੀਗੜ੍ਹ ,24 ਅਗਸਤ 2021 : ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਾਲੇਸ਼ ਮੁੜ ਤੋਂ ਸ਼ੁਰੂ ਹੋ ਚੁੱਕਾ ਹੈ | ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ ਸ਼ੁਰੂ ਹੋ ਚੁੱਕੀ ਹੈ | ਜੋ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼ਾਂਤ ਹੋ ਚੁੱਕਾ ਸੀ |ਪਹਿਲਾ ਵੀ ਪੰਜਾਬ ਕਾਂਗਰਸ ਵਿਚਾਲੇ ਮੁੱਖ ਮੰਤਰੀ ਦੇ ਕੀਤੇ ਵਾਅਦਿਆਂ ਤੇ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਕਾਂਟੋਂ ਕਾਲੇਸ਼ ਚਲ ਰਿਹਾ ਸੀ | ਜਿਸ ਤੋਂ ਬਾਅਦ ਪਾਰਟੀ ਦੇ ਮੁੱਖ ਅਧਿਕਾਰੀਆਂ ਵੱਲੋ ਬੈਠਕਾਂ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ ਕੀਤੀ ਗਈ ਸੀ |ਪਰ ਹੁਣ ਮੁੜ ਤੋਂ ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਲੇਸ਼ ਤੋਂ ਸ਼ੁਰੂ ਹੋ ਚੁੱਕਾ ਹੈ |

ਇਸ ਵਾਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੇ ਘਰ ‘ਚ ਲਗਭਗ 32 ਵਿਧਾਇਕਾਂ  ਨਾਲ ਬੈਠਕ ਕੀਤੀ । ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਸ਼ਰੇਆਮ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਦੀ ਮੌਜੂਦਾ ਲੀਡਰਸ਼ਿਪ ’ਤੇ ਭਰੋਸਾ ਨਹੀਂ ਹੈ, ਉਨ੍ਹਾਂ ਦੇ ਮਸਲੇ ਇਸ ਮੁੱਖ ਮੰਤਰੀ ਤੋਂ ਹੱਲ ਹੋਣ ਵਾਲੇ ਨਹੀਂ ਹਨ, ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਸਭ ਤੋਂ ਉਪਰ ਹੈ ਇਸ ਲਈ ਜਿਹੜੇ ਵਾਅਦੇ ਕੀਤੇ ਗਏ ਹਨ ਅਤੇ ਜਿਹੜੇ ਮਸਲੇ ਹੱਲ ਕਰਨ ਵਾਲੇ ਹਨ ਉਹਨਾਂ ਨੂੰ ਹੱਲ ਜ਼ਰੂਰ ਕੀਤਾ ਜਾਵੇਗਾ | ਜਿਸ ਦੇ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ |ਜਿਵੇਂ ਕਿ ਬਰਗਾੜੀ, ਨਸ਼ਿਆਂ ਦੇ ਮਸਲੇ, ਨਸ਼ੇ ਦੇ ਸੌਦਾਗਰਾਂ ਨੂੰ ਫੜਨਾ, ਬਿਜਲੀ ਦੇ ਸਮਝੌਤਿਆਂ ਦਾ ਮਸਲਾ, ਰੇਤ ਮਾਫ਼ੀਆ ਅਤੇ ਦਲਿਤ ਮੁੱਦੇ ਜਿਨ੍ਹਾਂ ’ਤੇ ਕਾਰਵਾਈ ਨਹੀਂ ਹੋ ਰਹੀ ਹੈ ਇਸ ਵਿਚ ਚਾਰ ਮੰਤਰੀ ਅਤੇ ਇਕ ਵਿਧਾਇਕ ਹੈ।

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਹ ਹਾਈਕਮਾਨ ਨਾਲ ਮੁਲਾਕਾਤ ਕਰਕੇ ਮੌਜੂਦਾ ਹਾਲਾਤ ’ਤੇ ਚਰਚਾ ਕਰਨਗੇ ਅਤੇ ਆਪਣੀਆਂ ਮੰਗਾ ਹਾਈਕਮਾਨ ਦੇ ਸਾਹਮਣੇ ਰੱਖਣਗੇ ਬਾਜਵਾ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਤੇ ਅਕਾਲੀ ਦੋਵੇਂ ਮਿਲੇ ਹੋਏ ਹਨ ਇਹੋ ਕਾਰਨ ਹੈ ਕਿ ਕੈਪਟਨ ਨੇ ਅਜੇ ਤੱਕ ਕੋਈ ਵੀ ਫੈਸਲਾ ਲੈਣ ਵਿੱਚ ਸਖ਼ਤੀ ਨਹੀਂ ਦਿਖਾਈ |

Scroll to Top