ਚੰਡੀਗੜ੍ਹ, 12 ਮਾਰਚ 2024: ਕਾਂਗਰਸ (Congress) ਨੇ ਮੰਗਲਵਾਰ ਨੂੰ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ। ਇਸ ਵਿੱਚ 43 ਉਮੀਦਵਾਰਾਂ ਦੇ ਨਾਂ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਪੁੱਤਰ ਨਕੁਲ ਨਾਥ ਨੂੰ ਛਿੰਦਵਾੜਾ ਤੋਂ ਟਿਕਟ ਦਿੱਤੀ ਗਈ ਹੈ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪੁੱਤਰ ਵੈਭਵ ਗਹਿਲੋਤ ਨੂੰ ਜਲੌਰ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਦੀ ਪਹਿਲੀ ਸੂਚੀ ਵਿੱਚ 39 ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਸ ਤਰ੍ਹਾਂ ਕਾਂਗਰਸ (Congress) ਨੇ ਹੁਣ ਤੱਕ 82 ਨਾਵਾਂ ਦਾ ਐਲਾਨ ਕੀਤਾ ਹੈ। ਸੂਚੀ ਵਿੱਚ ਸ਼ਾਮਲ 76.7% ਉਮੀਦਵਾਰਾਂ ਦੀ ਉਮਰ 60 ਸਾਲ ਤੋਂ ਘੱਟ ਹੈ।
ਜਨਵਰੀ 18, 2025 1:19 ਬਾਃ ਦੁਃ