July 8, 2024 12:14 am
Congress

ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ 13 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਨੂੰ ਈਡੀ ਵਲੋਂ ਸੰਮਨ ਭੇਜਿਆ ਗਿਆ ਸੀ ਜਿਸਦੇ ਚੱਲਦੇ ਅੱਜ ਨੈਸ਼ਨਲ ਹੈਰਾਲਡ ਮਾਮਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਲਈ ਕਾਂਗਰਸ (Congress) ਆਗੂ ਰਾਹੁਲ ਗਾਂਧੀ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਸਮਰਥਕ ਦੇਸ਼ ਭਰ ‘ਚ ਪ੍ਰਦਰਸ਼ਨ ਕਰਕੇ ਇਸ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਜਿਸਦੇ ਚੱਲਦੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ |

ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਗ੍ਰਿਫਤਾਰ ਵਰਕਰਾਂ ਨੂੰ ਮਿਲਣ ਲਈ ਤੁਗਲਕ ਰੋਡ ਥਾਣੇ ਪਹੁੰਚੀ ਹੈ। ਇਸਦੇ ਨਾਲ ਹੀ ਰਾਹੁਲ ਗਾਂਧੀ ਦੀ ਪੇਸ਼ੀ ਖਿਲਾਫ਼ ਅੱਜ ਪੰਜਾਬ, ਹਰਿਆਣਾ ਤੋਂ ਇਲਾਵਾ ਦਿੱਲੀ ਸਮੇਤ ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਦੇ ਵਲੋਂ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਜਾ ਰਿਹਾ ਹੈ। ਇਸਦੇ ਨਾਲ ਹੀ ਖਬਰ ਆ ਰਹੀ ਹੈ ਕਿ ਕੁਝ ਕਾਂਗਰਸੀਆਂ ਨੂੰ ਪੁਲਿਸ ਵਲੋਂ ਰਿਹਾਅ ਕਰ ਦਿੱਤਾ ਹੈ |