ਚੰਡੀਗੜ੍ਹ , 15 ਫਰਵਰੀ 2025: ਆਲ ਇੰਡੀਆ ਕਾਂਗਰਸ ਕਮੇਟੀ (Congress) ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਇੰਚਾਰਜ ਬਦਲ ਦਿੱਤੇ ਹਨ। ਬੀ.ਕੇ. ਹਰੀ ਪ੍ਰਸਾਦ ਨੂੰ ਹਰਿਆਣਾ ਦਾ ਇੰਚਾਰਜ ਅਤੇ ਰਜਨੀ ਪਾਟਿਲ ਨੂੰ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਤੋਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ (Congress) ਪਾਰਟੀ ਨੇ ਹਰਿਆਣਾ ਇੰਚਾਰਜ ਦੀਪਕ ਬਾਬਰੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ, ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਦੇ ਸੂਬਾ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ।
Read More: Himachal News: ਛਤਰ ਸਿੰਘ ਠਾਕੁਰ ਨੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸਾਂਭਿਆ