June 28, 2024 12:06 pm
ਸੰਨੀ ਭੱਲਾ

ਟੈਂਡਰ ਘੁਟਾਲਾ ਮਾਮਲੇ ‘ਚ ਕਾਂਗਰਸੀ ਕੌਂਸਲਰ ਸੰਨੀ ਭੱਲਾ ਵਿਜੀਲੈਂਸ ਦੀ ਹਿਰਾਸਤ ‘ਚੋਂ ਹੋਏ ਰਿਹਾਅ

ਲੁਧਿਆਣਾ 15 ਅਕਤੂਬਰ 2022: ਵਿਜੀਲੈਂਸ ਬਿਊਰੋ (Vigilance Bureau) ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ (Gagandeep Sunny Bhalla)  ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਵਧੀਕ ਜ਼ਿਲ੍ਹਾ ਅਟਾਰਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਨੂੰ ਸੰਨੀ ਭੱਲਾ ਕੋਲੋਂ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਬਾਅਦ ਅਦਾਲਤ ਨੇ ਸੰਨੀ ਭੱਲਾ ਨੂੰ ਵਿਜੀਲੈਂਸ ਹਿਰਾਸਤ ‘ਚੋਂ ਡਿਸਚਾਰਜ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਸਨੂੰ ਵਿਜੀਲੈਂਸ ਬਿਓਰੋ ਦੇ ਦਫ਼ਤਰ ਤੋਂ ਘਰ ਭੇਜ ਦਿੱਤਾ ਜਾਵੇਗਾ ਅਤੇ ਹਾਲਾਂਕਿ ਲੋੜ ਪੈਣ ਤੇ ਵਿਜੀਲੈਂਸ ਸੰਨੀ ਭੱਲਾ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ।

ਜਿਕਰਯੋਗ ਹੈ ਕਿ 13 ਅਕਤੂਬਰ ਨੂੰ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ | ਇਸ ਦੌਰਾਨ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਕਾਫ਼ੀ ਬਹਿਸ ਹੋਣ ਤੋਂ ਬਾਅਦ ਮਾਣਯੋਗ ਜੱਜ ਸਾਹਿਬ ਨੇ ਕੌਂਸਲਰ ਸੰਨੀ ਭੱਲਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਸੀ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ।