ਦਿੱਲੀ, 17 ਮਈ 2025: ਅਗਲੇ ਹਫ਼ਤੇ ਸੱਤ ਸਰਬ-ਪਾਰਟੀ ਵਫ਼ਦ ਵੱਖ-ਵੱਖ ਦੇਸ਼ਾਂ ਦਾ ਦੌਰਾ ਕਰਨਗੇ ਤਾਂ ਜੋ ਵਿਸ਼ਵ ਮੰਚ ‘ਤੇ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ ਜਾ ਸਕੇ ਅਤੇ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਅੱ.ਤ.ਵਾ.ਦ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਨ੍ਹਾਂ ਸਰਬ-ਪਾਰਟੀ ਵਫ਼ਦਾਂ ‘ਚ ਸ਼ਾਮਲ ਸੰਸਦ ਮੈਂਬਰਾਂ ‘ਚੋਂ ਕਾਂਗਰਸ (Congress) ਸੰਸਦ ਮੈਂਬਰ ਸ਼ਸ਼ੀ ਥਰੂਰ (MP Shashi Tharoor) ਦੇ ਨਾਮ ਦੀ ਸਭ ਤੋਂ ਵੱਧ ਚਰਚਾ ਹੋ ਰਹੀ ਹੈ। ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਬ-ਪਾਰਟੀ ਵਫ਼ਦ ਦੀ ਟੀਮ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ‘ਤੇ ਖੁਸ਼ੀ ਪ੍ਰਗਟ ਕੀਤੀ ਹੈ।
ਕਾਂਗਰਸ ਆਗੂ ਸ਼ਸ਼ੀ ਥਰੂਰ (MP Shashi Tharoor) ਨੇ ਵੀ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ, “ਭਾਰਤ ਸਰਕਾਰ ਵੱਲੋਂ ਹਾਲੀਆ ਘਟਨਾਵਾਂ ‘ਤੇ ਦੇਸ਼ ਦਾ ਵਿਚਾਰ ਪੇਸ਼ ਕਰਨ ਲਈ ਪੰਜ ਪ੍ਰਮੁੱਖ ਦੇਸ਼ਾਂ ਦਾ ਦੌਰਾ ਕਰਨ ਲਈ ਇੱਕ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦੇ ਸੱਦੇ ‘ਤੇ ਮੈਂ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।” ਜਦੋਂ ਗੱਲ ਰਾਸ਼ਟਰੀ ਹਿੱਤ ਦੀ ਆਉਂਦੀ ਹੈ ਅਤੇ ਮੇਰੀਆਂ ਸੇਵਾਵਾਂ ਦੀ ਲੋੜ ਹੁੰਦੀ ਹੈ, ਤਾਂ ਮੈਂ ਪਿੱਛੇ ਨਹੀਂ ਹਟਾਂਗਾ। ਜੈ ਹਿੰਦ!
ਥਰੂਰ ਦੇ ਬਿਆਨ ਤੋਂ ਇਲਾਵਾ ਕਾਂਗਰਸ (Congress) ਨੇ ਸਰਕਾਰ ‘ਤੇ ਪਾਰਟੀ ਦੁਆਰਾ ਦਿੱਤੇ ਨਾਵਾਂ ‘ਤੇ ਵਿਚਾਰ ਕਰਨ ਦਾ ਦੋਸ਼ ਲਗਾਇਆ ਹੈ। ਥਰੂਰ ਦਾ ਨਾਮ ਉਨ੍ਹਾਂ ‘ਚ ਸ਼ਾਮਲ ਨਹੀਂ ਹੈ। ਕਾਂਗਰਸ ਨੇ ਵਫ਼ਦਾਂ ਲਈ ਆਪਣੇ ਚਾਰ ਆਗੂਆਂ ਆਨੰਦ ਸ਼ਰਮਾ, ਗੌਰਵ ਗੋਗੋਈ, ਸਈਦ ਨਾਸਿਰ ਹੁਸੈਨ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਮ ਸਰਕਾਰ ਨੂੰ ਦਿੱਤੇ ਸਨ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੂੰ ਇੱਕ ਪੱਤਰ ਲਿਖਿਆ ਅਤੇ ਇਹ ਨਾਮ ਦਿੱਤੇ। “ਕੱਲ੍ਹ ਸਵੇਰੇ, ਸੰਸਦੀ ਮਾਮਲਿਆਂ ਦੇ ਮੰਤਰੀ ਨੇ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨਾਲ ਗੱਲ ਕੀਤੀ। ਪਾਕਿਸਤਾਨ ਸਪਾਂਸਰਡ ਅੱ.ਤ.ਵਾ.ਦ ‘ਤੇ ਭਾਰਤ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਵਿਦੇਸ਼ ਭੇਜੇ ਜਾਣ ਵਾਲੇ ਵਫ਼ਦਾਂ ਲਈ ਚਾਰ ਸੰਸਦ ਮੈਂਬਰਾਂ ਦੇ ਨਾਮ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਸੀ |
Read More: ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੁੜ ਜਾਤੀ ਜਨਗਣਨਾ ਨੂੰ ਲੈ ਕੇ PM ਮੋਦੀ ਨੂੰ ਲਿਖਿਆ ਪੱਤਰ