Site icon TheUnmute.com

Congress: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਇਸ ਉਮੀਦਵਾਰ ਨੂੰ ਟਿਕਟ ਦੇਣ ਦੀ ਚਰਚਾ

Congress

ਚੰਡੀਗੜ੍ਹ, 18 ਜੂਨ 2024: ਪੰਜਾਬ ਦੀ ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ ਅਤੇ ‘ਆਪ’ ਨੇ ਸਾਬਕਾ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਅੱਜ ਕਾਂਗਰਸ (Congress) ਪਾਰਟੀ ਵੀ ਆਪਣੀ ਟਿਕਟ ਦਾ ਐਲਾਨ ਕਰ ਸਕਦੀ ਹੈ।

ਕਾਂਗਰਸ (Congress) ਵੱਲੋਂ ਹੁਣ ਤੱਕ ਚੋਣਾਂ ਵਿੱਚ ਅਜਿੱਤ ਰਹੀ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਹੈ। ਸੁਰਿੰਦਰ ਕੌਰ ਦਾ ਨਾਂ ਲਗਭਗ ਫਾਈਨਲ ਮੰਨਿਆ ਜਾ ਰਿਹਾ ਹੈ | ਕਾਂਗਰਸ ਆਲਾਕਮਾਨ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ।

Exit mobile version