ਚੰਡੀਗੜ੍ਹ, 14 ਮਾਰਚ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ (Congress) ਨਹੀਂ ਚਾਹੁੰਦੀ ਕਿ ਗਰੀਬਾਂ ਨੂੰ ਸਹੂਲਤਾਂ ਮਿਲਣ। ਜਦੋਂ ਕਿ ਸੂਬਾ ਸਰਕਾਰ ਨੇ ਹਰੇਕ ਯੋਗ ਵਿਅਕਤੀ ਨੂੰ ਲਾਭ ਪ੍ਰਦਾਨ ਕਰਨ ਲਈ ਕੰਮ ਕੀਤਾ ਹੈ। ਕਾਂਗਰਸੀ ਆਗੂ ਪ੍ਰਚਾਰ ਕਰਦੇ ਸਨ ਕਿ ਜਦੋਂ [ਭਾਜਪਾ ਸੱਤਾ ‘ਚ ਆਉਣਗੇ ਤਾਂ ਉਹ ਪੋਰਟਲ ਨੂੰ ਬੰਦ ਕਰ ਦੇਣਗੇ, ਜਦੋਂ ਕਿ ਅੱਜ ਪੋਰਟਲ ਕਾਰਨ ਸਾਰੇ ਨਾਗਰਿਕਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ।
ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਦੌਰਾਨ ਵਿਰੋਧੀ ਧਿਰ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦੇ ਰਹੇ ਸਨ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਯੋਗ ਲੋਕਾਂ ਦੀ ਪੈਨਸ਼ਨ ਪਰਿਵਾਰ ਦੇ ਮੁਖੀ ਵੱਲੋਂ ਪਰਿਵਾਰਕ ਪਛਾਣ ਪੱਤਰ ‘ਚ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਕੱਟੀ ਗਈ ਸੀ। ਪਰ ਵਿਰੋਧੀ ਆਗੂਆਂ ਨੇ ਕਿਹਾ ਕਿ ਲੋਕਾਂ ਦੀ ਪੈਨਸ਼ਨ ਕਿਉਂ ਕੱਟੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣਾ ਹੈ। ਹੁਣ ਅਸੀਂ ਇਹ ਲਾਭ ਹਰ ਯੋਗ ਵਿਅਕਤੀ ਨੂੰ ਦੇ ਦਿੱਤਾ ਹੈ, ਫਿਰ ਵੀ ਵਿਰੋਧੀ ਧਿਰ ਨੂੰ ਦਿੱਕਤ ਹੋ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਹੋਰ ਬੀਪੀਐਲ ਕਾਰਡ ਬਣਾਏ ਜਾਣ ਦੀ ਗੱਲ ਕਰ ਰਹੇ ਹਨ ਅਤੇ ਜਾਂਚ ਦੀ ਗੱਲ ਕਰ ਰਹੇ ਹਨ। ਇਸ ਲਈ, ਜੇਕਰ ਸੂਬੇ ਵਿੱਚ ਕੋਈ ਬੀਪੀਐਲ ਕਾਰਡ ਗਲਤ ਤਰੀਕੇ ਨਾਲ ਬਣਾਇਆ ਗਿਆ ਹੈ, ਤਾਂ ਇਸਦੀ ਜਾਂਚ ਕੀਤੀ ਜਾਵੇਗੀ।
Read More: ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਪੜ੍ਹਿਆ ਗਿਆ ਵਿਧਾਇਕ ਦੀ ਮਾਤਾ ਦੇ ਸਨਮਾਨ ‘ਚ ਸ਼ੋਕ ਪ੍ਰਸਤਾਵ