Lok Sabha

ਲੋਕ ਸਭਾ ਸਪੀਕਰ ਨੂੰ ਮਨਾਉਣ ‘ਚ ਜੁਟੀ ਕਾਂਗਰਸ, ਦਿੱਲੀ ਸੇਵਾਵਾਂ ਬਿੱਲ ‘ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ, 24 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਰਵਿਸਿਜ਼ ਬਿੱਲ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਬੁੱਧਵਾਰ ਨੂੰ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਅੱਜ ਇਸ ਬਿੱਲ ‘ਤੇ ਚਰਚਾ ਹੋਣੀ ਹੈ ਪਰ ਫਿਲਹਾਲ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ, ਐਨਕੇ ਪ੍ਰੇਮਚੰਦਰਨ, ਸੁਸ਼ੀਲ ਕੁਮਾਰ ਰਿੰਕੂ ਅਤੇ ਅਸਦੁਦੀਨ ਓਵੈਸੀ ਵੱਲੋਂ ਬਿੱਲ ਖ਼ਿਲਾਫ਼ ਸੰਸਦ ਵਿੱਚ ਮਤਾ ਪੇਸ਼ ਕਰਨ ਦੀ ਸੰਭਾਵਨਾ ਹੈ। ਸਰਕਾਰ ਅੱਜ ਸੰਸਦ ‘ਚ ਡੇਟਾ ਪ੍ਰੋਟੈਕਸ਼ਨ ਬਿੱਲ ਵੀ ਪੇਸ਼ ਕਰੇਗੀ।

ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਦੋਵੇਂ ਲੋਕ ਸਭਾ (Lok Sabha) ਸਪੀਕਰ ਓਮ ਬਿਰਲਾ ਨੂੰ ਮਨਾਉਣ ਵਿੱਚ ਲੱਗੇ ਹੋਏ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ, ਕਾਂਗਰਸ ਦੇ ਅਧੀਰ ਰੰਜਨ ਚੌਧਰੀ, ਐਨਸੀਪੀ ਦੀ ਸੁਪ੍ਰੀਆ ਸੁਲੇ, ਆਰਐਸਪੀ ਦੇ ਐਨਕੇ ਪ੍ਰੇਮਚੰਦਰਨ, ਬਸਪਾ ਦੇ ਰਿਤੇਸ਼ ਪਾਂਡੇ, ਭਾਜਪਾ ਦੇ ਰਾਜੇਂਦਰ ਅਗਰਵਾਲ, ਟੀਐਮਸੀ ਦੇ ਸੌਗਾਤਾ ਰਾਏ, ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ ਅਤੇ ਡੀਐਮਕੇ ਦੇ ਆਗੂਆਂ ਨੇ ਲੋਕ ਸਭਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਸਦਨ ਵਿੱਚ ਸਪੀਕਰ ਦੀ ਮਰਿਆਦਾ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ।

ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਪਹਿਲਾਂ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਚਾਹੀਦੀ ਹੈ ਪਰ ਪਹਿਲਾਂ ਦਿੱਲੀ ਸਰਵਿਸਿਜ਼ ਬਿੱਲ ਲਿਆਂਦਾ ਗਿਆ ਹੈ। ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਵਿਰੋਧੀ ਧਿਰਾਂ ਨੂੰ ਵੰਡਿਆ ਜਾ ਸਕੇ। ਜਿਸ ਦਿਨ ਤੋਂ ਇਹ ਬਿੱਲ ਪੇਸ਼ ਕੀਤਾ ਗਿਆ ਸੀ, ਉਸ ਦਿਨ ਤੋਂ ਹੀ ਅਸੀਂ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਾਂਗੇ।

Scroll to Top