ਪ੍ਰਿਅੰਕਾ ਕੱਕੜ ਨੂੰ ਸੌਂਪੀ ਮੀਡੀਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ

ਪੰਜਾਬ ਚੋਣਾਂ ਲਈ ਕਾਂਗਰਸ ਨੇ ਪ੍ਰਿਅੰਕਾ ਕੱਕੜ ਨੂੰ ਸੌਂਪੀ ਮੀਡੀਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ

ਨਵੀਂ ਦਿੱਲੀ, 24 ਨਵੰਬਰ 2026 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਨੇ ਪ੍ਰਿਅੰਕਾ ਕੱਕੜ ਨੂੰ ਪੰਜਾਬ ਚੋਣਾਂ ਲਈ ਨਵਾਂ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪਾਰਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਨੇ ਦਿੱਤੀ।ਪ੍ਰਿਅੰਕਾ ਕੱਕੜ ਇਸ ਅਹੁਦੇ ‘ਤੇ ਹਰਨਾਮ ਸਿੰਘ ਦੀ ਥਾਂ ਕੰਮ ਕਰਨਗੇ। ਦੱਸ ਦੇਈਏ ਕਿ ਹਰਨਾਮ ਸਿੰਘ ਨੂੰ ਹਾਲ ਹੀ ਵਿੱਚ AICC ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

24 ਨਵੰਬਰ 2026 ਨੂੰ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਦੀ ਕਾਪੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੂੰ ਵੀ ਭੇਜੀ ਗਈ ਹੈ। ਇਨ੍ਹਾਂ ਵਿੱਚ ਜੈਰਾਮ ਰਮੇਸ਼, ਕੇ.ਸੀ. ਵੇਣੂਗੋਪਾਲ, ਸਚਿਨ ਪਾਇਲਟ, ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਮ ਸ਼ਾਮਲ ਹਨ।ਇਸ ਨਿਯੁਕਤੀ ਤੋਂ ਬਾਅਦ ਹੁਣ ਪ੍ਰਿਅੰਕਾ ਕੱਕੜ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੁੜੀਆਂ ਮੀਡੀਆ ਗਤੀਵਿਧੀਆਂ ਦੀ ਜ਼ਿੰਮੇਵਾਰੀ ਸੰਭਾਲਣਗੇ।

READ MORE : Meta ਦੀ ਵੱਡੀ ਕਾਰਵਾਈ! 6 ਮਹੀਨਿਆਂ ’ਚ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ 54 ਲੱਖ ਤੋਂ ਵੱਧ ਖਾਤੇ ਤੇ ਪੋਸਟਾਂ ਬਲੌਕ!

ਵਿਦੇਸ਼

Scroll to Top