ਚੰਡੀਗੜ੍ਹ 17 ਫਰਵਰੀ 2022: ਚੋਣਾਂ ਤੋਂ ਪਹਿਲਾਂ ਸੂਬੇ ‘ਚ ਕਾਫੀ ਸਿਆਸੀ ਹਲਚਲ ਮਚੀ ਹੋਈ ਹੈ। ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਾਂਗਰਸ ਨੇ ਵੱਡਾ ਫੈਸਲਾ ਲਿਆ ਹੈ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਦੌਰਾਨ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਪੱਤਰ ‘ਚ ਲਿਖਿਆ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਚੋਂ ਕੱਢਿਆ ਜਾਂਦਾ ਹੈ।ਉੱਥੇ ਹੀ ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਢਿੱਲੋਂ ਜਲਦ ਹੀ ਕਿਸੇ ਹੋਰ ਪਾਰਟੀ ਦਾ ਪੱਲਾ ਫੜ੍ਹ ਸਕਦੇ ਹਨ।