ਚੰਡੀਗੜ੍ਹ ,31 ਅਗਸਤ 2021 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਡੀਪੀਓ ਬਲਾਕ ਘਨੌਰ ਐੱਸ ਐੱਸ ਬਾਂਗੜ ਅਗਵਾਈ ਵਿਚ ਮਾਰਕੀਟ ਕਮੇਟੀ ਦਫਤਰ ਘਨੌਰ, ਪਿੰਡ ਚਪੜ, ਮੰਡੌਲੀ ਅਤੇ ਲੋਹਸਿੰਬਲੀ ਵਿਖੇ ਪੈਨਸ਼ਨ ਵੰਡ ਸਮਾਰੋਹ ਕਰਵਾਏ ਗਏ। ਇਸ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਉਨ੍ਹਾਂ ਦੇ ਸਪੁੱਤਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਲਾਭਪਾਤਰੀਆਂ ਨੂੰ ਵਧੀ ਪੈਨਸ਼ਨ ਦੇ ਚੈੱਕ ਵੰਡੇ।
ਇਸ ਮੌਕੇ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਬਲਾਕ ਸੰਮਤੀ ਘਨੌਰ ਦੇ ਚੇਅਰਮੈਨ ਜਗਦੀਪ ਸਿੰਘ ਡਿੰਪਲ ਚੱਪੜ, ਬਲਾਕ ਪ੍ਰਧਾਨ ਕੁਲਦੀਪ ਮਾੜੀਆਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਦੱਸ ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ 250 ਰੁਪਏ ਤੋਂ ਪੈਨਸ਼ਨ ਨਹੀਂ ਵਧਾਈ। ਜਦੋਂ ਕਿ ਕਾਂਗਰਸ ਸਰਕਾਰ ਨੇ ਬੇਸਹਾਰਿਆਂ ਦਾ ਸਹਾਰਾ ਬਣਦਿਆਂ ਸਰਕਾਰ ਬਣਨ ਸਾਰ ਹੀ ਪੈਨਸ਼ਨ 250 ਤੋਂ ਵਧਾ ਕੇ 500 ਰੁਪਏ ਕੀਤੀ ਤੇ ਫਿਰ ਬਾਅਦ ਵਿੱਚ 750 ਰੁਪਏ ਕੀਤੀ |
1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵੱਧ ਹੈ।
ਉਨਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।ਇਸ ਮੌਕੇ ਬਲਾਕ ਸੰਮਤੀ ਮੈਂਬਰ ਵਿਜੇ ਨੰਦਾ ਮਡੌਲੀ ਰਜੇਸ਼ ਦਾ ਮੰਡੋਲੀ ਬਲਾਕ ਸੰਮਤੀ ਮੈਂਬਰ ਰਣਧੀਰ ਸਿੰਘ ਕਾਮੀ, ਸਰਪੰਚ ਦਰਸ਼ਨ ਸਿੰਘ ਮੰਡੌਲੀ, ਸਰਪੰਚ ਮਨਜੀਤ ਸਿੰਘ ਚੱਪੜ ਸਰਪੰਚ ਸੋਹਣ ਸਿੰਘ ਲੋਹ ਸਿੰਬਲੀ,ਅਕਸ਼ੈ ਲੋਹਸਿੰਬਲੀ, ਲਵਲੀ ਗੋਇਲ, ਗੁਰਨਾਮ ਬਦੇਸ਼ਾ, ਮੁਸ਼ਤਾਕ ਅਲੀ ਜੱਸੀ ਘਨੌਰ, ਸੰਜੂ ਸਿੰਗਲਾ ਸਾਰੇ ਐਮਸੀ ਘਨੌਰ, ਗੁਰਬਚਨ ਸਿੰਘ ਪ੍ਰਧਾਨ ਕੋਪਰੇਟਿਵ ਸੁਸਾਇਟੀ ਅਤੇ ਪ੍ਰਿੰਸੀਪਲ ਪਰਵਿੰਦਰ ਕੌਰ ਲੋਹਸਿੰਬਲੀ ਸਮੇਤ ਹੋਰ ਵੀ ਹਾਜ਼ਰ ਸਨ।