Site icon TheUnmute.com

Lok Sabha: ਕਾਂਗਰਸ ਵੱਲੋਂ ਸਦਨ ‘ਚ ਅਡਾਨੀ ਗਰੁੱਪ ਮਾਮਲੇ ‘ਚ ਸੰਯੁਕਤ ਸੰਸਦੀ ਕਮੇਟੀ ਦੇ ਗਠਨ ਦੀ ਮੰਗ

Congress

ਚੰਡੀਗੜ੍ਹ, 10 ਦਸੰਬਰ 2024 Lok Sabha News: ਲੋਕ ਸਭਾ ਦੀ ਕਾਰਵਾਈ ਦੌਰਾਨ ਅੱਜ ਵਿਰੋਧੀ ਧਿਰ ਵੱਲੋਂ ਹੰਗਾਮਾ ਕਰਨ ‘ਤੇ ਸਪੀਕਰ ਓਮ ਬਿਰਲਾ ਨੇ ਕਾਂਗਰਸ (Congress) ਅਤੇ ਉਸ ਦੇ ਸਹਿਯੋਗੀਆਂ ਦੇ ਵਿਰੋਧ ਦੇ ਤਰੀਕਿਆਂ ‘ਤੇ ਨਰਾਜ਼ਗੀ ਜ਼ਾਹਿਰ ਕੀਤੀ । ਉਨ੍ਹਾਂ ਸੀਨੀਅਰ ਵਿਰੋਧੀ ਧਿਰ ਦੇ ਆਗੂਆਂ ਦੇ ਵਿਹਾਰ ਨੂੰ ਸੰਸਦੀ ਰਵਾਇਤਾਂ ਦੇ ਉਲਟ ਕਰਾਰ ਦਿੱਤਾ।

ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਾਰਿਆਂ ਨੂੰ ਸੰਸਦ ਦੀ ਮਰਿਆਦਾ ਅਤੇ ਸਾਖ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ‘ਤੇ ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਆਪਣੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਦੇ ਹੋਏ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ |

ਇਸ ਦੌਰਾਨ ਕਾਂਗਰਸ (Congress) ਅਤੇ ਉਨ੍ਹਾਂ ਦੀਆਂ ਕੁਝ ਸਹਿਯੋਗੀ ਪਾਰਟੀਆਂ ਨੇ ਆਪਣੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਓਮ ਬਿਰਲਾ ਨੇ ਕਿਹਾ ਕਿ ਸਦਨ ਗਰਿਮਾ ਅਤੇ ਮਰਿਆਦਾ ਨਾਲ ਚੱਲੇਗਾ। ਸਵੇਰੇ ਕਰੀਬ 11:05 ਵਜੇ ਉਨ੍ਹਾਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਸੀ ।

ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੇ ਕਾਲੇ ਬੈਗ ਲੈ ਕੇ ਸੰਸਦ ਭਵਨ ਕੰਪਲੈਕਸ ‘ਚ ਰੋਸ ਪ੍ਰਦਰਸ਼ਨ ਕੀਤਾ। ਬੈਗ ‘ਤੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਸਨ।

ਕਾਂਗਰਸ ਸਦਨ ‘ਚ ਅਡਾਨੀ ਗਰੁੱਪ ਮਾਮਲੇ ‘ਤੇ ਚਰਚਾ ਅਤੇ ਜਾਂਚ ਕਰਨ ਲਈ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਕਰ ਰਹੀ ਹੈ। ਪਾਰਟੀ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ‘ਤੇ ਭਾਜਪਾ ਦੇ ਕੁਝ ਆਗੂਆਂ ਦੇ ਦੋਸ਼ਾਂ ਨਾਲ ਜੁੜੇ ਮੁੱਦੇ ਵੀ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Read More: Himachal News: ਸਵਾਰੀਆਂ ਨਾਲ ਭਰੀ ਨਿੱਜੀ ਬੱਸ ਡੂੰਘੀ ਖੱਡ ‘ਚ ਡਿੱਗੀ, 20 ਤੋਂ ਵੱਧ ਜਣੇ ਜ਼ਖਮੀ

Exit mobile version