Site icon TheUnmute.com

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ ਕਾਂਗਰਸ 4 ਤੇ ‘ਆਪ’ 3 ਸੀਟਾਂ ਨਾਲ ਚੱਲ ਰਹੀ ਹੈ ਅੱਗੇ

Punjab Assembly Election 2022

ਚੰਡੀਗੜ੍ਹ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੇ 1304 ਉਮੀਦਵਾਰ ਦੇ ਦਿਲਾਂ ਦੀ ਧੜਕਨ ਵੀ ਤੇਜ਼ ਹੋ ਗਈ ਹੈ। ਚੋਣਾਂ ਦੇ ਨਤੀਜਿਆਂ ਲਈ ਚੋਣ ਕਮਿਸ਼ਨ ਵਲੋਂ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕਰ ਲਏ ਗਏ ਸਨ,

ਜਿਸ ਦੇ ਚੱਲਦੇ ਅੱਜ ਤੈਅ ਸਮੇਂ ’ਤੇ ਚੋਣ ਗਿਣਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਵਲੋਂ ਸੂਬੇ ਦੀਆਂ 117 ਵਿਧਾਨ ਸਭਾ ਚੋਣ ਹਲਕਿਆਂ ਲਈ 66 ਸਥਾਨਾਂ ’ਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।

ਜਿਸ ਦੌਰਾਨ ਸ਼ੁਰੂ ‘ਚ ਹੀ ਕਾਂਗਰਸ ਦਾ ਦਬਦਬਾ ਸ਼ੁਰੂ ਹੋ ਗਿਆ ਹੈ। ਜਿਸ ਦੌਰਾਨ ਕਾਂਗਰਸ ਨੂੰ 4 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਅਤੇ ਆਮ ਆਦਮੀ ਪਾਰਟੀ ਨੂੰ 3 ਸੀਟਾਂ ਮਿਲ ਗਈਆਂ ਹਨ,

Exit mobile version