ਦੇਸ਼, 25 ਸਤੰਬਰ 2026: ਕਾਂਗਰਸ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਉੱਤਰਾਖੰਡ ਦੇ ਦੇਹਰਾਦੂਨ ‘ਚ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ। ਪਟਨਾ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਦਬਾਉਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਦਿੱਲੀ ‘ਚ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ, ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਤਾਇਨਾਤ ਕੀਤੀ ਗਈ ਸੀ।
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਪੱਛਮੀ ਬੰਗਾਲ ਦੇ ਕੋਲਕਾਤਾ ;ਚ ਵੀ ਕਾਂਗਰਸੀ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ;ਚ, ਕਾਂਗਰਸ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੀ ਅਗਵਾਈ ‘ਚ ਵਰਕਰਾਂ ਨੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।
ਕਾਂਗਰਸ ਵਰਕਰਾਂ ਨੇ ਗੌਰਵ ਗੋਗੋਈ ਦੀ ਅਗਵਾਈ ;ਚ ਅਸਾਮ ;ਚ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਵਰਕਰਾਂ ਨੇ ਚੰਡੀਗੜ੍ਹ ;ਚ ਵੀ ਪ੍ਰਦਰਸ਼ਨ ਕੀਤਾ। ਪੰਜਾਬ ;ਚ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਹਿਮਾਚਲ ਪ੍ਰਦੇਸ਼ ‘ਚ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੋਣ ਕਮਿਸ਼ਨ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।
ਅਰੁਣਾਚਲ ਪ੍ਰਦੇਸ਼ ‘ਚ ਵਿਰੋਧੀ ਧਿਰ ਕਾਂਗਰਸ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਦੇਸ਼ ਵਿਆਪੀ ਅੰਦੋਲਨ ਦੇ ਹਿੱਸੇ ਵਜੋਂ ਈਟਾਨਗਰ ‘ਚ ਇੱਕ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ।
ਕਾਂਗਰਸ ਦਾ ਦੋਸ਼ ਹੈ ਕਿ ਗਿਆਨੇਸ਼ ਕੁਮਾਰ ਚੋਣ ਕਮਿਸ਼ਨ ਦੇ ਅੰਦਰ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਦੋ ਹੋਰ ਕਮਿਸ਼ਨਰਾਂ ਦੀ ਗੱਲ ਨਹੀਂ ਸੁਣ ਰਹੇ ਹਨ। ਪਾਰਟੀ ਦੇ ਇਹ ਦੋਸ਼ ਇੰਡੀਅਨ ਐਕਸਪ੍ਰੈਸ ‘ਚ ਇੱਕ ਰਿਪੋਰਟ ਤੋਂ ਬਾਅਦ ਆਏ ਹਨ ਜਿਸ ‘ਚ ਕਿਹਾ ਗਿਆ ਹੈ ਕਿ ਦੋ ਚੋਣ ਕਮਿਸ਼ਨਰਾਂ ਨੇ ਪਿਛਲੇ 10 ਮਹੀਨਿਆਂ ‘ਚ 14 ਵਾਰ ਕਮਿਸ਼ਨ ਦੇ ਫੈਸਲਿਆਂ ‘ਤੇ ਇਤਰਾਜ਼ ਜਤਾਇਆ ਹੈ।
ਇਸ ਦੌਰਾਨ, ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੇਕਰ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ ਹਨ, ਤਾਂ ਉਹ 2 ਅਕਤੂਬਰ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ। ਸੀਜੇਪੀ ਨੇ ਗਿਆਨੇਸ਼ ਕੁਮਾਰ ਨੂੰ ਵੀਰਵਾਰ ਨੂੰ 48 ਘੰਟੇ ਦੀ ਸਮਾਂ ਸੀਮਾ ਦਿੱਤੀ ਸੀ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਐਸਆਈਆਰ ਸਬੰਧੀ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।
Read More: ਪੰਜਾਬ ਕਾਂਗਰਸ ਦੇ ਆਗੂਆਂ ਦਾ ਚੰਡੀਗੜ੍ਹ ‘ਚ ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ, ਪੁਲਿਸ ਨਾਲ ਹੋਈ ਝੜੱਪ




