ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਵਿੱਚ ਵਿਘਨ ਪਿਆ । ਕਾਂਗਰਸੀ (Congress) ਆਗੂਆਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁੱਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ।

ਇਸਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal singh Cheema) ਨੇ ਕਿਹਾ ਕਿ ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ ਹੈ। ਕਾਂਗਰਸ ਨੇ ਇਹ ਸਭ ਕੁਝ ਪ੍ਰਸਿੱਧੀ ਹਾਸਲ ਕਰਨ ਲਈ ਕੀਤਾ ਹੈ। ਕਾਂਗਰਸ ਆਗੂਆਂ ਨੂੰ ਰਾਜਪਾਲ ਦਾ ਭਾਸ਼ਣ ਸੁਣਨਾ ਚਾਹੀਦਾ ਸੀ। ਜਦਕਿ ਚਾਰ ਤਾਰੀਖ਼ ਨੂੰ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਕਾਂਗਰਸ (Congress) ਨੇ ਲੋਕਤੰਤਰ ਦਾ ਅਪਮਾਨ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸ਼ੁੱਭਕਰਨ ਦੀ ਮੌਤ ਦੇ ਮਾਮਲੇ ‘ਚ ਜ਼ੀਰੋ ਐੱਫਆਈਆਰ ਦਰਜ ਕਰਨ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਮਾਮਲੇ ਦੀ ਹੁਣ ਜਾਂਚ ਕੀਤੀ ਜਾਵੇਗੀ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰੇਗੀ। ਅਦਾਲਤ ‘ਚ ਚਲਾਨ ਪੇਸ਼ ਹੋਣ ‘ਤੇ ਸਭ ਕੁਝ ਸਪੱਸ਼ਟ ਹੋ ਜਾਵੇਗਾ। ਉਨ੍ਹਾਂ ਕਿਹਾ ਵਿਧਾਨ ਸਭਾ ‘ਚ 2 ਵਜੇ ਸ਼ਰਧਾਂਜਲੀ ਸਮਾਗਮ ਹੋਵੇਗਾ। ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਵੀ ਫੈਸਲਾ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।