ਚੰਡੀਗੜ੍ਹ,10 ਨਵੰਬਰ 2026: Punjab Elections 2027: ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੰਗਲਵਾਰ ਸਵੇਰੇ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿਖੇ ਬੈਠਕਾਂ ਦਾ ਸਿਲਸਿਲਾ ਜਾਰੀ ਰਿਹਾ। ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਪ੍ਰਧਾਨਾਂ ਨਾਲ ਚੋਣ ਤਿਆਰੀਆਂ ਬਾਰੇ ਫੀਡਬੈਕ ਇਕੱਠਾ ਕਰਨ ਲਈ ਬੈਠਕਾਂ ਕੀਤੀਆਂ ਗਈਆਂ।
ਇਨ੍ਹਾਂ ਬੈਠਕਾਂ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਦੀ ਤਾਕਤ ਅਤੇ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨਾਂ ਤੋਂ ਆਪਣੇ-ਆਪਣੇ ਜ਼ਿਲ੍ਹਿਆਂ ‘ਚ ਰਾਜਨੀਤਿਕ ਸਥਿਤੀ ਅਤੇ ਚੋਣ ਸੰਭਾਵਨਾਵਾਂ ਬਾਰੇ ਲਿਖਤੀ ਅਤੇ ਜ਼ੁਬਾਨੀ ਫੀਡਬੈਕ ਲਿਆ। ਆਗੂਆਂ ਨੇ ਆਪਣੇ ਜ਼ਿਲ੍ਹਿਆਂ ‘ਚ ਪਾਰਟੀ ਦੀ ਸਥਿਤੀ, ਚੋਣ ਚੁਣੌਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਬਾਟੇ ਸੁਝਾਅ ਦਿੱਤੇ।
ਉਮੀਦਵਾਰ ਚੋਣ ਪ੍ਰਕਿਰਿਆ ‘ਤੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਫੀਡਬੈਕ ਇਕੱਠਾ ਕਰਨ ਤੋਂ ਇਲਾਵਾ, ਪਾਰਟੀ ਵੱਖ-ਵੱਖ ਪੱਧਰਾਂ ‘ਤੇ ਸਰਵੇਖਣ ਵੀ ਕਰ ਰਹੀ ਹੈ। ਟਿਕਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ ਇਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਲਿਆ ਜਾ ਸਕਦਾ ਹੈ।
ਇਸਤੋਂ ਇਲਾਵਾ ਮੈਨੀਫੈਸਟੋ ਕਮੇਟੀ ਦੀ ਵੀ ਬੈਠਕ ਹੋਈ। ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਅਤੇ ਹੋਰ ਮੈਂਬਰਾਂ ਨੇ ਚੋਣ ਮੈਨੀਫੈਸਟੋ ਦੀਆਂ ਤਿਆਰੀਆਂ ਅਤੇ ਪੰਜਾਬ ਨੂੰ ਦਰਪੇਸ਼ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਸੂਬੇ ਦੇ ਹਰ ਵਰਗ ਅਤੇ ਖੇਤਰ ਤੋਂ ਸੁਝਾਅ ਲਏ ਜਾਣ।
Read More: ਪੰਜਾਬ ਕਾਂਗਰਸ 12 ਨਵੰਬਰ ਨੂੰ ਸ਼ੁਰੂ ਕਰੇਗੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’




