ਚੰਡੀਗੜ੍ਹ, 25 ਮਾਰਚ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ, ਉਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੇ ਹਨ। ਕਾਂਗਰਸੀ ਆਗੂ ਦੇਸ਼ ਬਾਰੇ ਨਹੀਂ ਸੋਚਦੇ, ਸਗੋਂ ਆਪਣੇ ਬਾਰੇ ਸੋਚਦੇ ਹਨ ਅਤੇ ਆਪਣੀ ਕੁਰਸੀ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
ਲੋਕ ਸਭਾ ‘ਚ ਵਕਫ਼ ਬੋਰਡ ਬਾਰੇ ਲਿਆਂਦੇ ਗਏ ਬਿੱਲ ਬਾਰੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੀਏਏ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਵੀ ਕੰਮ ਕੀਤਾ। ਜਦੋਂ ਕਿ ਉਹ ਨਾਗਰਿਕਤਾ ਦੇਣ ਵਾਲਾ ਕਾਨੂੰਨ ਸੀ। ਇਹ ਮੰਦਭਾਗਾ ਹੈ ਕਿ ਕਾਂਗਰਸ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਸਰਲ ਬਣਾਉਣ ਲਈ ਲਗਾਤਾਰ ਨਵੇਂ ਫੈਸਲੇ ਲੈ ਰਹੀ ਹੈ। ਇਸ ਸਬੰਧ ‘ਚ ਛੋਟੇ ਵਪਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਹਾਲ ਹੀ ‘ਚ ਇੱਕ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਉਦੇਸ਼ ਹੈ ਕਿ ਸੂਬਾ, ਦੇਸ਼ ਅਤੇ ਹਰ ਵਿਅਕਤੀ ਵਿਕਾਸ ਦੇ ਰਾਹ ‘ਤੇ ਅੱਗੇ ਵਧੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ, ਸੂਬੇ ‘ਚ ਇੱਕ ਟ੍ਰਿਪਲ ਇੰਜਣ ਸਰਕਾਰ ਬਣੀ ਹੈ ਅਤੇ ਹੁਣ ਜ਼ਮੀਨੀ ਪੱਧਰ ‘ਤੇ ਸਾਰੇ ਸੰਕਲਪ ਨਿਰਧਾਰਤ ਸਮੇਂ ਦੇ ਅੰਦਰ ਪੂਰੇ ਕੀਤੇ ਜਾਣਗੇ।