ਚੰਡੀਗੜ੍ਹ, 20 ਅਪ੍ਰੈਲ 2024: ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਿਰੋਧੀ ਧਿਰ ਦੇ ਸੂਬਾਈ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ‘ਤੇ ਤੰਜ ਕੱਸਿਆ ਹੈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਦੀ ਹਾਲਤ ਅਜਿਹੀ ਬਣ ਗਈ ਹੈ ਕਿ ਪਾਰਟੀ ਨੂੰ ਚੋਣ ਲੜਨ ਲਈ ਉਮੀਦਵਾਰ ਨਹੀਂ ਮਿਲ ਰਿਹਾ।
ਰਵਨੀਤ ਬਿੱਟੂ (Ravneet Singh Bittu) ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਭਲੀਭਾਂਤ ਜੱਗ ਜ਼ਾਹਿਰ ਹੋ ਚੁੱਕਾ ਹੈ। ਜਦੋਂ ਕਿਸੇ ਆਗੂ ਨੂੰ ਟਿਕਟ ਦੇਣ ਦੀ ਗੱਲ ਸ਼ੁਰੂ ਹੁੰਦੀ ਹੈ ਤਾਂ 8 ਨਾਰਾਜ਼ ਹੋ ਜਾਂਦੇ ਹਨ। ਜ਼ਿਲ੍ਹੇ ਦੇ ਪੁਰਾਣੇ ਸੀਨੀਅਰ ਕਾਂਗਰਸੀ ਮੈਂਬਰਾਂ ਜੋ ਕਿ ਸਾਬਕਾ ਵਿਧਾਇਕ ਅਤੇ ਪ੍ਰਧਾਨ ਹਨ, ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਕਾਂਗਰਸ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰਨ ਦੀ ਤਿਆਰੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕਾਂਗਰਸੀ ਆਗੂਆਂ ਦਾ ਹੌਸਲਾ ਡੇਗ ਰਹੇ ਹਨ। ਬਿੱਟੂ ਨੇ ਕਿਹਾ ਕਿ ਅੱਜ ਬਾਜਵਾ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਨ੍ਹਾਂ ਨੂੰ ਘਰ-ਘਰ ਜਾ ਕੇ ਆਗੂਆਂ ਨੂੰ ਮਨਾਉਣਾ ਪੈ ਰਿਹਾ ਹੈ।