ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸੀ ਆਗੂ ਅਲਕਾ ਲਾਂਬਾ (Congress leader Alka Lamba) ਅੱਜ ਰੋਪੜ ‘ਚ ਪੰਜਾਬ ਪੁਲਿਸ ਅੱਗੇ ਅੱਜ ਪੇਸ਼ ਨਹੀਂ ਹੋਵੇਗੀ । ਜਿਕਰਯੋਗ ਹੈ ਕਿ ਸੀ ਐੱਮ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਹਿਣ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਅਲਕਾ ਲਾਂਬਾ ਨੇ ਈ-ਮੇਲ ਭੇਜ ਕੇ ਪੰਜਾਬ ਪੁਲਿਸ ਤੋਂ 2-3 ਦਿਨ ਦਾ ਸਮਾਂ ਮੰਗਿਆ ਹੈ ਕਿ ਉਹ ਰੁੱਝੀ ਹੋਈ ਹੈ।
ਇਸੇ ਮਾਮਲੇ ‘ਚ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਦਾ ਸਮਾਂ ਦਿੱਤਾ ਗਿਆ ਹੈ।ਜਿਸ ਵਿੱਚ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਹੋਣ ਦੇ ਸਬੂਤਾਂ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਲਕਾ ਲਾਂਬਾ ਦੀ ਪੇਸ਼ੀ ਦੇ ਸਮੇਂ ਕਾਂਗਰਸ ਨੇ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਸੀ। ਨਵਜੋਤ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਥੇ ਆਉਣ ਦੀ ਤਿਆਰੀ ਕਰ ਰਹੇ ਸਨ।