July 5, 2024 1:03 am
Partap Singh Bajwa

ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 21 ਮਾਰਚ 2022 : ਪੰਜਾਬ ਵਿਧਾਨ ਸਭਾ (Punjab Vidhan Sabha) ਲਈ ਚੁਣੇ ਜਾਣ ਤੋਂ ਬਾਅਦ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa0 ਨੇ ਸੋਮਵਾਰ ਨੂੰ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਫੈਸਲੇ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ।

ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਦੋ ਵਾਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੋਮਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਸਰਬਸੰਮਤੀ ਨਾਲ ਸਪੀਕਰ ਚੁਣ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਦਨ ਵਿੱਚ ਸੰਧਵਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵਿਧਾਨ ਸਭਾ ਲਈ ਚੁਣੇ ਜਾਣ ਕਾਰਨ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਬਾਜਵਾ ਦਾ ਰਾਜ ਸਭਾ ਕਾਰਜਕਾਲ ਵੀ ਇਸੇ ਮਹੀਨੇ ਖਤਮ ਹੋਣ ਜਾ ਰਿਹਾ ਹੈ।