ਹਰਜੋਤ ਕਮਲ

ਵੱਡੀ ਖ਼ਬਰ : ਕਾਂਗਰਸ ਨੇਤਾ ਹਰਜੋਤ ਕਮਲ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ, 15 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵੀ ਭੱਖਦੀ ਜਾ ਰਹੀ ਹੈ | ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਲੋਂ 86 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਦੇ ਵਿੱਚ ਕਈ ਪੁਰਾਣੇ ਉਮੀਦਵਾਰਾਂ ਦਾ ਨਾਮ ਕੱਟ ਦਿੱਤਾ ਗਿਆ ਹੈ, ਇਸੇ ਦੇ ਚਲਦਿਆਂ ਮੋਗਾ ਤੋਂ ਕਾਂਗਰਸ ਦੇ ਵਿਧਾਇਕ ਹਰਜੋਤ ਕਮਲ ਦੀ ਟਿਕਟ ਵੀ ਕੱਟ ਦਿੱਤੀ ਹੈ, ਉਹਨਾਂ ਦੀ ਜਗ੍ਹਾ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ | ਜਿਸ ਦੌਰਾਨ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਜੋਤ ਕਮਲ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ

Scroll to Top