Mohinder Singh K.P

ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ

ਚੰਡੀਗੜ੍ਹ 22 ਅਪ੍ਰੈਲ 2024: ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ (Mohinder Singh K.P) ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ ਸਨ।

ਚਰਚਾ ਹੈ ਕਿ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਇਸ ਬਾਰੇ ਮਹਿੰਦਰ ਕੇਪੀ ਵੱਲੋਂ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਮਹਿੰਦਰ ਸਿੰਘ ਕੇ.ਪੀ 2009 ‘ਚ ਕਾਂਗਰਸ ਦੀ ਟਿਕਟ ‘ਤੇ ਕੇ.ਪੀ (Mohinder Singh K.P) ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ। ਜਿਸ ਤੋਂ ਬਾਅਦ ਕਾਂਗਰਸ ਨੇ 2014 ‘ਚ ਹੁਸ਼ਿਆਰਪੁਰ ਤੋਂ ਮਹਿੰਦਰ ਕੇ.ਪੀ ਨੂੰ ਮੈਦਾਨ ‘ਚ ਉਤਾਰਿਆ ਅਤੇ ਉਨ੍ਹਾਂ ਨੂੰ ਹਾਰ ਮਿਲੀ । ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਮਹਿੰਦਰ ਕੇ.ਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Scroll to Top