Sanjay Nirupam

ਇੰਡੀਆ ਗਠਜੋੜ ਦੇ ਕਾਂਗਰਸ ਆਗੂ ਨੇ ਮੰਗਿਆ CM ਅਰਵਿੰਦ ਕੇਜਰੀਵਾਲ ਦਾ ਅਸਤੀਫਾ

ਚੰਡੀਗੜ੍ਹ, 23 ਮਾਰਚ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਵਿਰੋਧੀ ਧਿਰ ਇੰਡੀਆ ਵਿੱਚ ਸ਼ਾਮਲ ਕਾਂਗਰਸ ਦੇ ਇੱਕ ਸੀਨੀਅਰ ਆਗੂ (Sanjay Nirupam) ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਨੇ ਪਿਛਲੀਆਂ ਉਦਾਹਰਣਾਂ ਦਾ ਹਵਾਲਾ ਦਿੱਤਾ ਕਿ ਕਿਵੇਂ ਲਾਲ ਕ੍ਰਿਸ਼ਨ ਅਡਵਾਨੀ, ਮਾਧਵਰਾਓ ਸਿੰਧੀਆ ਅਤੇ ਕਮਲਨਾਥ ਵਰਗੇ ਆਗੂਆਂ ਦੇ ਨਾਮ ਇੱਕ ਹਵਾਲਾ ਵਪਾਰੀ ਜੈਨ ਦੀ ਕਥਿਤ ਡਾਇਰੀ ਵਿੱਚ ਸਾਹਮਣੇ ਆਏ ਸਨ ਅਤੇ ਉਨ੍ਹਾਂ ਨੇ ਨੈਤਿਕ ਅਧਾਰ ‘ਤੇ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਕਾਂਗਰਸ ਆਗੂ ਸੰਜੇ ਨਿਰੂਪਮ  (Sanjay Nirupam) ਨੇ ‘ਐਕਸ’ ‘ਤੇ ਇਕ ਪੋਸਟ ਸ਼ੇਅਰ ਕਰਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਜ਼ਿੰਦਗੀ ਦੇ ਸਭ ਤੋਂ ਵੱਡੇ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਇੱਕ ਇਨਸਾਨ ਹੋਣ ਦੇ ਨਾਤੇ ਮੇਰੀ ਉਸ ਨਾਲ ਹਮਦਰਦੀ ਹੈ। ਕਾਂਗਰਸ ਪਾਰਟੀ ਨੇ ਵੀ ਜਨਤਕ ਤੌਰ ‘ਤੇ ਉਸ ਦਾ ਸਮਰਥਨ ਕੀਤਾ ਹੈ, ਪਰ ਨੈਤਿਕਤਾ ਦੀ ਜੋ ਨਵੀਂ ਪਰਿਭਾਸ਼ਾ ਉਹ ਭਾਰਤੀ ਰਾਜਨੀਤੀ ਵਿਚ ਲਿਖ ਰਿਹਾ ਹੈ, ਮੈਨੂੰ ਇਹ ਪੋਸਟ ਲਿਖਣ ਲਈ ਮਜਬੂਰ ਕੀਤਾ ਹੈ।

ਓਹਨਾਂ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਇੱਕ ਹਵਾਲਾ ਵਪਾਰੀ ਜੈਨ ਦੀ ਕਥਿਤ ਡਾਇਰੀ ਵਿੱਚ ਅਡਵਾਨੀ , ਮਾਧਵਰਾਓ ਸਿੰਧੀਆ ਅਤੇ ਕਮਲਨਾਥ ਵਰਗੇ ਆਗੂਆਂ ਦੇ ਨਾਮ ਸਾਹਮਣੇ ਆਏ ਸਨ ਅਤੇ ਉਨ੍ਹਾਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਤਦ ਉਨ੍ਹਾਂ ਨੇ ਨੈਤਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਲਾਲ ਬਹਾਦੁਰ ਸ਼ਾਸਤਰੀ ਨੇ ਰੇਲ ਹਾਦਸੇ ਨੂੰ ਲੈ ਕੇ ਅਸਤੀਫਾ ਦੇ ਦਿੱਤਾ ਸੀ।

ਹਾਲ ਹੀ ਵਿੱਚ ਜਦੋਂ ਉਹ ਪੂਰੇ ਦੇਸ਼ ਨੂੰ ਇੰਡੀਆ ਅਗੇਂਸਟ ਕਰੱਪਸ਼ਨ ਦਾ ਤਮਾਸ਼ਾ ਦਿਖਾ ਰਹੇ ਸਨ ਤਾਂ ਯੂਪੀਏ ਸਰਕਾਰ ਦੇ ਮੰਤਰੀਆਂ ਨੇ ਭ੍ਰਿਸ਼ਟਾਚਾਰ ਦੇ ਮਾਮੂਲੀ ਇਲਜ਼ਾਮਾਂ ਵਿੱਚ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਆਗੂ ਨੇ ਅੱਗੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਗ੍ਰਿਫਤਾਰੀ ਤੋਂ ਪਹਿਲਾਂ ਅਹੁਦਾ ਛੱਡ ਕੇ ਨੈਤਿਕ ਆਚਰਣ ਦਿਖਾਇਆ ਸੀ।

Scroll to Top