15 ਅਪ੍ਰੈਲ 2025: ਪੰਜਾਬ ਕਾਂਗਰਸ (punjab congress) ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ (police station) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣਗੇ।
ਦੱਸ ਦੇਈਏ ਕਿ ਉਥੇ ਹੀ ਹੁਣ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਅਦਾਲਤ ਤੋਂ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਰਾਜਨੀਤੀ ਦੇ ਹਿੱਸੇ ਵਜੋਂ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਮੀਦ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੂਜੇ ਪਾਸੇ, ਪੰਜਾਬ ਕਾਂਗਰਸ ਜਲਦੀ ਹੀ ਬਾਜਵਾ ਵਿਰੁੱਧ ਦਰਜ ਮਾਮਲੇ ਦੇ ਖਿਲਾਫ ਚੰਡੀਗੜ੍ਹ (chandigarh) ਵਿੱਚ ਇੱਕ ਵਿਰੋਧ ਪ੍ਰਦਰਸ਼ਨ ਕਰੇਗੀ।
ਇਸ ਵਿੱਚ ਸਾਰੇ ਕਾਂਗਰਸੀ ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਮੁਖੀ ਹਿੱਸਾ ਲੈਣਗੇ। ਕਾਂਗਰਸ ਦਾ ਕਹਿਣਾ ਹੈ ਕਿ ਬਾਜਵਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਅਜਿਹੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਜੋ ਲੋਕਾਂ ਨੂੰ ਡਰਾਉਂਦੀ ਹੈ।
Read More: 32 Bombs Case: ਪ੍ਰਤਾਪ ਸਿੰਘ ਬਾਜਵਾ ਪੁਲਿਸ ਸਾਹਮਣੇ ਹੋਣਗੇ ਪੇਸ਼, 32 ਬੰ.ਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮਾਮਲਾ ਦਰਜ