ਚੰਡੀਗੜ੍ਹ, 18 ਸਤੰਬਰ 2023: ਮੋਗਾ ਵਿੱਚ ਸੋਮਵਾਰ ਦੇਰ ਸ਼ਾਮ ਇੱਕ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ । ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਬੱਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਬੱਲੀ ਅਜੀਤਵਾਲ ਬਲਾਕ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਮੌਜੂਦਾ ਨੰਬਰਦਾਰ ਸਨ। ਦੱਸਿਆ ਜਾ ਰਿਹਾ ਹੈ ਕਿ ਫਾਰਮ ‘ਤੇ ਮੋਹਰ ਲਗਾਉਣ ਦੇ ਬਹਾਨੇ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਉਸਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ । ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਮੋਗਾ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਘਟਨਾ ਦੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੇ ਐੱਸਐੱਸਪੀ ਜੇ ਇਲਨਚੇਲੀਅਨ ਨੇ ਕਿਹਾ ਕਿ ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਿਸ ਦੇ ਆਧਾਰ ‘ਤੇ ਜਲਦ ਹੀ ਹਮਲਾਵਰਾਂ ਦੀ ਪਛਾਣ ਕਰ ਲਈ ਜਾਵੇਗੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬਲਜਿੰਦਰ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ, ਇਸ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ਤੋਂ ਕੁਝ ਕਾਰਤੂਸ ਵੀ ਬਰਾਮਦ ਕੀਤੇ ਹਨ।