Sonia Gandhi

Sonia Gandhi: ਕਾਂਗਰਸ ਆਗੂ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

ਸ਼ਿਮਲਾ, 07 ਜੂਨ 2025: ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਸ਼ਿਮਲਾ ਦੇ ਆਈਜੀਐਮਸੀ ਹਸਪਤਾਲ ਲਿਆਂਦਾ ਗਿਆ ਹੈ। ਇੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਈਸੀਜੀ, ਐਮਆਰਆਈ ਅਤੇ ਹੋਰ ਟੈਸਟ ਕਰ ਰਹੀ ਹੈ।

ਮੁੱਖ ਸਕੱਤਰ ਪ੍ਰਬੋਧ ਸਕਸੈਨਾ ਵੀ ਆਈਜੀਐਮਸੀ ਪਹੁੰਚੇ ਹਨ। ਜਿਕਰਯੋਗ ਹੈ ਕਿ ਸੋਨੀਆ ਗਾਂਧੀ ਸੋਮਵਾਰ ਨੂੰ ਛੁੱਟੀਆਂ ਮਨਾਉਣ ਲਈ ਸ਼ਿਮਲਾ ਪਹੁੰਚੀ ਸੀ। ਉਹ ਆਪਣੀ ਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਛਰਾਬਰਾ ਸਥਿਤ ਘਰ ‘ਚ ਰਹਿ ਰਹੀ ਹੈ। ਇਹ ਉਨ੍ਹਾਂ ਦੀ ਸ਼ਿਮਲਾ ਦੀ ਨਿੱਜੀ ਫੇਰੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਕੁਝ ਮਾਮੂਲੀ ਸਿਹਤ ਸਮੱਸਿਆਵਾਂ ਕਾਰਨ ਨਿਯਮਤ ਸਿਹਤ ਜਾਂਚ ਲਈ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ (ਮੀਡੀਆ) ਨਰੇਸ਼ ਚੌਹਾਨ ਨੇ ਇਹ ਜਾਣਕਾਰੀ ਦਿੱਤੀ ਹੈ।

ਜਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਸ਼ਨੀਵਾਰ ਨੂੰ ਆਈਜੀਐਮਸੀ ਪਹੁੰਚੀ ਸੀ। ਇੱਥੇ ਉਨ੍ਹਾਂ ਨੂੰ ਰੇਡੀਓਲੋਜੀ ਵਿਭਾਗ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਐਮਆਰਆਈ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਹਤ ਮੰਤਰੀ ਵੀ ਆਈਜੀਐਮਸੀ ਪਹੁੰਚੇ ਹਨ। ਉਹ ਸਿੱਧੇ ਵਿਭਾਗ ਵੀ ਗਏ ਹਨ। ਇਸ ਤੋਂ ਇਲਾਵਾ ਸਰਕਾਰ ਦੇ ਹੋਰ ਲੋਕ ਵੀ ਇੱਥੇ ਪਹੁੰਚ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਆਪਣਾ ਦੋ ਦਿਨਾਂ ਊਨਾ ਦੌਰਾ ਅੱਧ ਵਿਚਕਾਰ ਛੱਡ ਕੇ ਸ਼ਿਮਲਾ ਲਈ ਰਵਾਨਾ ਹੋ ਗਏ ਹਨ।

Read More: National Herald Case: ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ

Scroll to Top